Breaking News
Home / ਹਫ਼ਤਾਵਾਰੀ ਫੇਰੀ / ਨਮਕੀਨ ਦੇ ਪੈਕੇਟ ‘ਤੇ ਛਾਪ ਦਿੱਤੀ ਹਰਿਮੰਦਰ ਸਾਹਿਬ ਦੀ ਤਸਵੀਰ

ਨਮਕੀਨ ਦੇ ਪੈਕੇਟ ‘ਤੇ ਛਾਪ ਦਿੱਤੀ ਹਰਿਮੰਦਰ ਸਾਹਿਬ ਦੀ ਤਸਵੀਰ

ਅੰਮ੍ਰਿਤਸਰ/ਬਿਊਰੋ ਨਿਊਜ਼

ਖਾਣ ਪੀਣ ਵਾਲੀਆਂ ਵਸਤਾਂ ਤਿਆਰ ਕਰਨ ਵਾਲੀ ਨਾਮੀ ਕੰਪਨੀ ਵੱਲੋਂ ਆਪਣੇ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ઠਬਣਾਉਣ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਅਤੇ ਇਸ ਸਬੰਧੀ ਕੰਪਨੀ ਨੂੰ ਕਾਨੂੰਨੀ ਨੋਟਿਸ ਭੇਜਿਆ ਗਿਆ ਹੈ। ਇਸ ਦੌਰਾਨ ਸਿੱਖ ਸੰਗਤ ਨੂੰ ਅਪੀਲ ਕੀਤੀ ਗਈ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਵਾਲਾ ਇਹ ਪੈਕੇਟ ਨਾ ਖਰੀਦ ਕੇ ਇਸ ਦਾ ਵਿਰੋਧ ਕੀਤਾ ਜਾਵੇ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਹਲਦੀਰਾਮ ਨਾਂ ਦੀ ਕੰਪਨੀ ਵੱਲੋਂ ਆਪਣੇ ਇਕ ਨਮਕੀਨ ਦੇ ਪੈਕੇਟ ‘ਤੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਗਈ ਹੈ। ਇਹ ਮਾਮਲਾ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ। ਸੋਸ਼ਲ ਮੀਡੀਆ ‘ਤੇ ਪੈਕੇਟ ਦੀ ਤਸਵੀਰ ਵਾਇਰਲ ਹੋਈ ਹੈ, ਜਿਸ ਉੱਪਰ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਛਾਪੀ ਹੋਈ ਹੈ। ਹੇਠਾਂ ਕੰਪਨੀ ਦਾ ਨਾਂ ਅਤੇ ਪਤਾ ਆਦਿ ਲਿਖਿਆ ਹੋਇਆ ਹੈ। ਉਨ੍ਹਾਂ ਆਖਿਆ ਕਿ ਇਸ ਸਬੰਧ ਵਿੱਚ ਸਿੱਖ ਸੰਗਤ ਨੇ ਸਖ਼ਤ ਇਤਰਾਜ਼ ਕੀਤਾ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਨੇ ਇਸ ਕੰਪਨੀ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਹੈ।

ਉਨ੍ਹਾਂ ਆਖਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਿੱਖ ਕੌਮ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦਾ ਸਾਂਝਾ ਧਾਰਮਿਕ ਅਸਥਾਨ ਹੈ, ਜਿੱਥੇ ਹਰ ਵਰਗ ਦੇ ਲੋਕ ਨਤਮਸਤਕ ਹੁੰਦੇ ਹਨ। ਸਿੱਖ ਕੌਮ ਲਈ ਇਹ ਕੇਂਦਰੀ ਧਾਰਮਿਕ ਅਸਥਾਨ ਹੈ। ਇਸ ਲਈ ਇਸ ਦੀ ਪਵਿੱਤਰਤਾ ਅਤੇ ਸਤਿਕਾਰ ਨੂੰ ਢਾਅ ਲਾਉਣ ਵਾਲੀ ਕੋਈ ਵੀ ਕਾਰਵਾਈ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕੰਪਨੀ ਦੀ ਇਸ ਕਾਰਵਾਈ ਨੂੰ ਗਲਤ ਕਰਾਰ ਦਿੱਤਾ ਅਤੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਹਿਰਾਂ ਰਾਹੀਂ ਕੰਪਨੀ ਨੂੰ ਕਾਨੂੰਨੀ ਨੋਟਿਸ ਵੀ ਭੇਜਿਆ ਹੈ।

ਮਨਜਿੰਦਰ ਸਿੰਘ ਸਿਰਸਾ ਨੇ ਦਿੱਤੀ ਜਾਣਕਾਰੀ

ਹਰਿਮੰਦਰ ਸਾਹਿਬ ਦੀ ਤਸਵੀਰ ਨਮਕੀਨ ਪੈਕਟਾਂ ‘ਤੇ ਵਰਤਣ ਲਈ ਹਲਦੀ ਰਾਮ ਨੇ ਮੰਗੀ ਮੁਆਫੀઠ

ਨਵੀਂ ਦਿੱਲੀ/ਬਿਊਰੋ ਨਿਊਜ਼

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਲੀਗਲ ਨੋਟਿਸ ਦੇਣ ਤੋਂ ਬਾਅਦ ਨਮਕੀਨ ਨਿਰਮਾਤਾ ઠਹਲਦੀਰਾਮ ਭੂਜੀਆ ਵਾਲਾ ਕੰਪਨੀ ਨੇ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਨਮਕੀਨ ਦੇ ਪੈਕਟਾਂ ‘ਤੇ ਵਰਤਣ ਲਈ ਮੁਆਫੀ ਮੰਗੀ ਲਈ ਹੈ। ਉਨ੍ਹਾਂ ਇਹ ਵੀ ਭਰੋਸਾ ਦੁਆਇਆ ਹੈ ਕਿ ਭਵਿੱਖ ਵਿਚ ਅਜਿਹਾ ਨਹੀਂ ਹੋਵੇਗਾ। ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਕੰਪਨੀ ਦੇ ਕਾਨੂੰਨੀ ਪ੍ਰਤੀਨਿਧ ਤੋਂ ਜਵਾਬ ਪ੍ਰਾਪਤ ਹੋਇਆ ਹੈ। ਜਿਸ ਵਿਚ ਉਹਨਾਂ ਕਿਹਾ ਹੈ ਕਿ ਕੰਪਨੀ ਇਸ ਗੱਲ ਤੋਂ ਜਾਣੂ ਨਹੀਂ ਸੀ ਕਿ ਗੁਰਦੁਆਰਾ ਸਾਹਿਬ ਜਾਂ ਗੁਰਬਾਣੀ ਦੀ ਤਸਵੀਰ ਬਿਨਾ ਧਾਰਮਿਕ ਕਾਰਜਾਂ ਦੇ ਵਰਤਣਾ ਸਿੱਖ ਧਰਮ ਦੇ ਸਿਧਾਂਤਾ ਦੇ ਖਿਲਾਫ ਹੈ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …