ਟੋਰਾਂਟੋ/ਬਿਊਰੋ ਨਿਊਜ਼ : ਲੰਘੇ ਦਿਨੀਂ ਕੌਂਸਲੇਟ ਜਨਰਲ ਆਫ ਇੰਡੀਆ, ਟੋਰਾਂਟੋ ਨੇ ਇਟੋਬੀਕੋ ਵਿੱਚ ਭਾਰਤੀ ਤੇ ਇੰਡੋ ਕੈਨੇਡੀਅਨ ਕਮਿਊਨਿਟੀ ਆਰਗੇਨਾਈਜ਼ੇਸ਼ਨਜ਼ ਨਾਲ ਓਪਨ ਹਾਊਸ ਸੈਸ਼ਨ ਦਾ ਆਯੋਜਨ ਕੀਤਾ। ਇਸ ਸੈਸ਼ਨ ਵਿੱਚ ਕੌਂਸਲੇਟ ਨਾਲ ਰਜਿਸਟਰਡ 100 ਆਰਗੇਨਾਈਜ਼ੇਸ਼ਨਜ਼ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਦੌਰਾਨ ਲੋਕਲ ਮੀਡੀਆ, ਖਾਸ ਤੌਰ ਉੱਤੇ ਦੇਸੀ ਮੀਡੀਆ ਮੈਂਬਰਾਂ ਨੇ ਵੱਧ ਚੜ੍ਹ ਕੇ ਸ਼ਮੂਲੀਅਤ ਕੀਤੀ।
ਹਾਲ ਵਿੱਚ ਮੌਜੂਦ 275 ਤੋਂ ਵੀ ਵੱਧ ਲੋਕਾਂ ਦੇ ਇੱਕਠ ਨੂੰ ਕੌਂਸਲ ਜਨਰਲ ਦਿਨੇਸ਼ ਭਾਟੀਆ ਨੇ ਸੰਬੋਧਨ ਕੀਤਾ। ਉਨ੍ਹਾਂ ਜਿੱਥੇ ਲੋਕਾਂ ਦੇ ਸਵਾਲਾਂ ਦੇ ਜਵਾਬ ਦਿੱਤੇ ਉੱਥੇ ਹੀ ਵੱਖ ਵੱਖ ਕੌਂਸਲਰ ਤੇ ਕਮਿਊਨਿਟੀ ਮਸਲਿਆਂ ਦੇ ਸਬੰਧ ਵਿੱਚ ਲੋਕਾਂ ਦੇ ਸੁਝਾਅ ਵੀ ਨੋਟ ਕੀਤੇ। ਉਨ੍ਹਾਂ ਆਖਿਆ ਕਿ ਪਿਛਲੇ ਦੋ ਸਾਲਾਂ ਵਿੱਚ ਕੌਂਸਲੇਟ ਨੇ ਕਮਿਊਨਿਟੀ ਮੈਂਬਰਾਂ ਤੱਕ ਪਹੁੰਚ ਕਰਨ ਦਾ ਕੋਈ ਵੀ ਮੌਕਾ ਨਹੀਂ ਛੱਡਿਆ। ਇਸ ਦੇ ਨਾਲ ਹੀ ਸਾਰੀਆਂ ਸੇਵਾਵਾਂ ਸੁਚਾਰੂ ਢੰਗ ਨਾਲ ਕਮਿਊਨਿਟੀ ਮੈਂਬਰਾਂ ਨੂੰ ਮੁਹੱਈਆ ਕਰਵਾਉਣ ਵਿੱਚ ਵੀ ਕੋਈ ਢਿੱਲ ਨਹੀਂ ਵਰਤੀ ਗਈ। ਇਸ ਦੌਰਾਨ ਕਮਿਊਨਿਟੀ ਤੇ ਕੌਂਸਲੇਟ ਦਰਮਿਆਨ ਰਿਸ਼ਤੇ ਹੋਰ ਮਜ਼ਬੂਤ ਕਰਨ ਤੇ ਹੋਰ ਤਾਲਮੇਲ ਬਿਠਾਉਣ ਦੇ ਮੁੱਦੇ ਉੱਤੇ ਵੀ ਚਰਚਾ ਕੀਤੀ ਗਈ ਤੇ ਭਾਰਤੀ ਮੂਲ ਦੀ ਨੌਜਵਾਨ ਪੀੜ੍ਹੀ ਨੂੰ ਸੱਭਿਆਚਾਰਕ ਗਤੀਵਿਧੀਆਂ ਤੇ ਭਾਸ਼ਾ ਰਾਹੀਂ ਭਾਰਤ ਵਿੱਚ ਆਪਣੀਆਂ ਜੜ੍ਹਾਂ ਨਾਲ ਜੋੜਨ ਦੀ ਜ਼ੋਰਦਾਰ ਢੰਗ ਨਾਲ ਕੋਸ਼ਿਸ਼ ਕਰਨ ਦੀ ਪੈਰਵੀ ਵੀ ਕੀਤੀ ਗਈ। ਇਸ ਮੌਕੇ ਕੌਂਸਲ ਜਨਰਲ ਨੇ ਇਹ ਖੁਲਾਸਾ ਵੀ ਕੀਤਾ ਕਿ ਭਾਰਤ ਦੀ ਆਜ਼ਾਦੀ ਦੇ ਜਸ਼ਨ 19 ਅਗਸਤ, 2018 ਨੂੰ ਇੰਡੀਆ ਡੇਅ ਪਰੇਡ ਦੇ ਰੂਪ ਵਿੱਚ ਮਨਾਏ ਜਾਣਗੇ। ਇਹ ਪਰੇਡ ਪੈਨੋਰਮਾ ਇੰਡੀਆ ਵੱਲੋਂ ਆਰਗੇਨਾਈਜ਼ ਕੀਤੀ ਜਾਵੇਗੀ।
Check Also
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡਾ ਡੇਅ ਮੌਕੇ ਕੈਡੀਅਨ ਕਦਰਾਂ-ਕੀਮਤਾਂ ਦੀ ਕੀਤੀ ਪ੍ਰਸੰਸਾ
ਓਟਵਾ/ਬਿਊਰੋ ਨਿਊਜ਼ : ਕੈਨੇਡਾ ਡੇਅ ਮੌਕੇ ਆਪਣੇ ਸੰਬੋਧਨ ਦੌਰਾਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕੈਨੇਡੀਅਨ …