Breaking News
Home / ਕੈਨੇਡਾ / ਤਰਕਸ਼ੀਲ ਸੁਸਾਇਟੀ ਵਲੋਂ ਪ੍ਰੋਫੈਸਰ ਸੁੱਚਾ ਸਿੰਘ ਗਿੱਲ ਨਾਲ ਸਮਾਗਮ 2 ਜੁਲਾਈ ਨੂੰ

ਤਰਕਸ਼ੀਲ ਸੁਸਾਇਟੀ ਵਲੋਂ ਪ੍ਰੋਫੈਸਰ ਸੁੱਚਾ ਸਿੰਘ ਗਿੱਲ ਨਾਲ ਸਮਾਗਮ 2 ਜੁਲਾਈ ਨੂੰ

ਬਰੈਂਪਟਨ : ਨੌਰਥ ਅਮਰੀਕਨ ਤਰਕਸ਼ੀਲ ਸੁਸਾਇਟੀ ਓਨਟਾਰੀਓ ਵਲੋਂ ਪ੍ਰਸਿਧ ਅਰਥ ਸ਼ਾਸਤਰੀ ਪ੍ਰੋਫੈਸਰ ਸੁੱਚਾ ਸਿੰਘ ਗਿੱਲ ਦੇ ਵਿਚਾਰ ਸੁਣਨ ਲਈ ਸੋਮਵਾਰ 2 ਜੁਲਾਈ ਨੂੰ ਦੁਪਿਹਰ 2 ਵਜੇ ਪੰਜਾਬੀ ਭਵਨ (ਯੁਨਿਟ ਨੰ 160, ਮੜ੍ਹੌਕ ਲਾਅ ਆਫਿਸ) ਜੋ 80 ਮੈਰੀਟਾਈਮ ਓਨਟਾਰੀਓ ਬੁਲੇਵਾਰਡ ਤੇ ਸਥਿਤ ਹੈ, ਵਿਖੇ ਸਮਾਗਮ ਕੀਤਾ ਜਾ ਰਿਹਾ ਹੈ। ਇਸ ਪ੍ਰੋਗਰਾਮ ਵਿਚ ਪ੍ਰੋਫੈਸਰ ਗਿੱਲ ਪੰਜਾਬ ਦੀ ਕਿਸਾਨੀ ਨੂੰ ਦਰਪੇਸ਼ ਮੌਜੂਦਾ ਸੰਕਟ ਬਾਰੇ ਆਪਣੇ ਵਿਚਾਰ ਰੱਖਣਗੇ। ਇਸ ਵਿਸ਼ੇ ਤੇ ਉਨ੍ਹਾਂ ਭਰਪੂਰ ਖੋਜ ਕੀਤੀ ਹੈ ਅਤੇ ਵੱਖ ਵੱਖ ਕਾਨਫਰੰਸਾਂ ਵਿਚ ਆਪਣੇ ਵਡਮੁੱਲੇ ਵਿਚਾਰ ਪੇਸ਼ ਕਰਦੇ ਰਹੇ ਹਨ। ਇਸ ਪ੍ਰੋਗਰਾਮ ਵਿਚ ਸ਼ਾਮਿਲ ਹੋਣ ਲਈ ਸਭ ਨੂੰ ਖੁੱਲ੍ਹਾ ਸੱਦਾ ਦਿੱਤਾ ਜਾਂਦਾ ਹੈ। ਇਸ ਪ੍ਰੋਗਰਾਮ ਬਾਰੇ ਜਾਂ ਤਰਕਸ਼ੀਲ ਸੁਸਾਇਟੀ ਬਾਰੇ ਹੋਰ ਜਾਣਕਾਰੀ ਲਈ ਬਲਦੇਵ ਰਹਿਪਾ (416 881 7202) ਜਾਂ ਨਛੱਤਰ ਬਦੇਸ਼ਾ (647 267 3397) ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਵੈਨਕੂਵਰ ‘ਚ ਪੁਲਿਸ ਸਟ੍ਰੀਟ ਚੈਕਿੰਗ ਬੰਦ ਕਰਵਾਉਣ ਲਈ ਦਰਜਨਾਂ ਸੰਸਥਾਵਾਂ ਵੱਲੋਂ ਖੁੱਲ੍ਹਾ ਖ਼ਤ

ਸਰੀ/ਬਿਊਰੋ ਨਿਊਜ਼ : ਬੀ.ਸੀ. ਦੀਆਂ ਦਰਜਨਾਂ ਸੰਸਥਾਵਾਂ ਨੇ ਵੈਨਕੂਵਰ ਪੁਲਿਸ ਬੋਰਡ ਅਤੇ ਸੂਬਾਈ ਸਰਕਾਰ ਨੂੰ …