ਬਰੈਂਪਟਨ : ਗੁਰੂਸਰ ਸੁਧਾਰ ਦੇ ਸਮੂਹ ਪਿੰਡ ਨਿਵਾਸੀਆਂ ਅਤੇ ਜ਼ਿਲ੍ਹਾ ਲੁਧਿਆਣਾ ਦੇ ਇਲਾਕਾ ਨਿਵਾਸੀਆਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਛੇਵੇਂ ਪਾਤਸ਼ਾਹਿ, ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੀ ਹਰ ਸਾਲ ਦੀ ਤਰ੍ਹਾਂ ਸਲਾਨਾ ਯਾਦ ਨੂੰ ਸਮਰਪਿਤ ਜੋੜ ਮੇਲਾ ਕਰਵਾਉਣ ਦਾ ਸੁਭਾਗ ਪਿੰਡ ਸੁਧਾਰ ਦੀ ਸੰਗਤ ਨੂੰ ਪ੍ਰਾਪਤ ਹੋਇਆ ਹੈ। ਨਾਨਕਸਰ ਗੁਰਦੁਆਰਾ (144 ਕਨੇਡੀ ਰੋਡ, ਬਰੈਂਪਟਨ) ਵਿਖੇ ਸ੍ਰੀ ਅਖੰਡ ਪਾਠ ਸਾਹਿਬ 6 ਜੁਲਾਈ, 2018 ਦਿਨ ਸ਼ੁੱਕਰਵਾਰ ਨੂੰ ਅਤੇ 8 ਜੁਲਾਈ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ 12.00 ਵਜੇ ਪਾਏ ਜਾਣਗੇ। ਸੰਗਤ ਲਈ ਗੁਰੂ ਕੇ ਲੰਗਰ, ਚਾਹ ਪਾਣੀ ਦੀ ਸੇਵਾ ਅਤੁੱਟ ਚਲੇਗੀ।
ਸਮੂਹ ਸਾਧ ਸੰਗਤ ਨੂੰ ਇਨ੍ਹਾਂ ਸਮਾਗਮਾਂ ਵਿਚ ਪਹੁੰਚਣ ਦੀ ਸਨਿਮਰ ਬੇਨਤੀ ਕੀਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਬੀਬੀ ਗੁਰਦਿਆਲ ਕੌਰ ਗਿੱਲ 905-913-9595 ‘ਤੇ ਸੰਪਰਕ ਕਰ ਸਕਦੇ ਹੋ।
Check Also
ਸੀਨੀਅਰਾਂ ਦੀ ਭਲਾਈ ਨਾਲ ਜੋੜ ਕੇ ਫਲਾਵਰ ਸਿਟੀ ਫਰੈਂਡਜ਼ ਕਲੱਬ ਨੇ ਮਨਾਇਆ ‘ਕੈਨੇਡਾ ਡੇਅ’
ਬਰੈਂਪਟਨ/ਡਾ. ਝੰਡ : ਲੰਘੇ ਐਤਵਾਰ 6 ਜੁਲਾਈ ਨੂੰ ਫਲਾਵਰ ਸਿਟੀ ਫਰੈਂਡਜ਼ ਸੀਨੀਅਰਜ਼ ਕਲੱਬ ਨੇ ਸਥਾਨਕ …