Breaking News
Home / ਪੰਜਾਬ / ਨਵਜੋਤ ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ

ਨਵਜੋਤ ਸਿੱਧੂ ਨੇ ਸਾਹਿਤਕਾਰ ਜਸਵੰਤ ਕੰਵਲ ਨੂੰ

‘ਪਦਮ ਵਿਭੂਸ਼ਣ’ ਨਾਲ ਸਨਮਾਨਿਤ ਕਰਨ ਦੀ ਕੀਤੀ ਮੰਗ
100ਵੇਂ ਜਨਮ ਦਿਨ ‘ਤੇ ਪੰਜਾਬ ਕਲਾ ਪਰਿਸ਼ਦ ਨੇ ਜਸਵੰਤ ਕੰਵਲ ਦਾ ਕੀਤਾ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨ
ਚੰਡੀਗੜ੍ਹ : ਪੰਜਾਬੀ ਦੇ ਨਾਮਵਾਰ ਸਾਹਿਤਕਾਰ ਜਸਵੰਤ ਸਿੰਘ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਅਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਭਾਰਤ ਸਰਕਾਰ ਕੋਲੋਂ ਕੰਵਲ ਨੂੰ ‘ਪਦਮ ਵਿਭੂਸ਼ਣ’ ਨਾਲ ਸਨਮਾਨਤ ਕਰਨ ਦੀ ਮੰਗ ਕੀਤੀ ਹੈ। ਕੰਵਲ ਜਿਨ੍ਹਾਂ ਦਾ 27 ਜੂਨ ਨੂੰ 100ਵਾਂ ਜਨਮ ਦਿਨ ਸੀ, ਨੂੰ ਪਦਮ ਵਿਭੂਸ਼ਣ ਨਾਲ ਸਨਮਾਨਤ ਕਰਨ ਦੀ ਮੰਗ ਕਰਦਿਆਂ ਸਿੱਧੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। ਸਿੱਧੂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਇਹ ਮਾਣ ਵਾਲੀ ਗੱਲ ਹੈ ਕਿ ਪੰਜਾਬੀ ਦੇ ਨਾਮਵਾਰ ਨਾਵਲਕਾਰ ਜਸਵੰਤ ਸਿੰਘ ਕੰਵਲ 100ਵਾਂ ਜਨਮ ਦਿਨ ਮਨਾ ਰਹੇ ਹਨ ਅਤੇ ਇਹ ਮਾਣ ਬਹੁਤ ਘੱਟ ਸਾਹਿਤਕਾਰਾਂ ਦੇ ਹਿੱਸੇ ਆਇਆ ਹੈ, ਜਿਸ ਲਈ ਇਸ ਮੌਕੇ ਨੂੰ ਯਾਦਗਾਰ ਕਰਨ ਲਈ ਕੰਵਲ ਨੂੰ ਦੇਸ਼ ਦਾ ਦੂਜਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇ।ઠ ਸਿੱਧੂ ਨੇ ਪ੍ਰਧਾਨ ਮੰਤਰੀ ਕੋਲੋਂ ਇਹ ਵੀ ਮੰਗ ਕੀਤੀ ਹੈ ਕਿ ਕੰਵਲ ਦੇ 100ਵੇਂ ਜਨਮ ਦਿਨ ਮੌਕੇ ਵਿਸ਼ੇਸ਼ ਡਾਕ ਟਿਕਟ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕੰਵਲ ਨੇ ਪੰਜਾਬੀ ਸਾਹਿਤ ਦੀ ਝੋਲੀ 50 ਤੋਂ ਵੱਧ ਪੁਸਤਕਾਂ ਪਾਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਇਸ ਚੋਟੀ ਦੇ ਸਾਹਿਤਕਾਰ ਦਾ ਸਨਮਾਨ ਕਰਨਾ, ਆਪਣੇ ਆਪ ਦਾ ਸਨਮਾਨ ਕਰਨ ਦੇ ਬਰਾਬਰ ਹੋਵੇਗਾ। ਭਾਰਤੀ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਜਸਵੰਤ ਸਿੰਘ ਕੰਵਲ ਨੇ 75 ਸਾਲ ਪਹਿਲਾਂ ਆਪਣਾ ਪਹਿਲਾ ਨਾਵਲ ਲਿਖਿਆ ਸੀ ਅਤੇ ਅੱਜ ਵੀ ਉਹ 100 ਸਾਲ ਦੀ ਉਮਰ ਵਿੱਚ ਪ੍ਰਵੇਸ਼ ਕਰਦਿਆਂ ਪੰਜਾਬੀ ਸਾਹਿਤ ਨੂੰ ਆਪਣੀਆਂ ਲਿਖਤਾਂ ਨਾਲ ਅਮੀਰੀ ਬਖ਼ਸ਼ ਰਹੇ ਹਨ। ਇਸ ਦੌਰਾਨ ਪੰਜਾਬ ਕਲਾ ਪਰਿਸ਼ਦ ਵੱਲੋਂ ਕੰਵਲ ਦੇ ਸ਼ਤਾਬਦੀ ਜਨਮ ਦਿਨ ਦੀ ਪੂਰਵ ਸੰਧਿਆ ਮੌਕੇ ਮੋਗਾ ਜ਼ਿਲ੍ਹੇ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਢੁੱਡੀਕੇ ਵਿਖੇ ਵਿਸ਼ੇਸ਼ ਸਮਾਗਮ ਕੀਤਾ ਗਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਸੱਦੀ ਇਕ ਅਹਿਮ ਮੀਟਿੰਗ ਵਿੱਚ ਹਿੱਸਾ ਲੈਣ ਕਾਰਨ ਸਿੱਧੂ ਢੁੱਡੀਕੇ ਵਿਖੇ ਸਮਾਗਮ ਵਿੱਚ ਹਿੱਸਾ ਨਾ ਲੈ ਸਕੇ ਅਤੇ ਉਨ੍ਹਾਂ ਦੀ ਗੈਰ ਹਾਜ਼ਰੀ ਵਿੱਚ ਪੰਜਾਬ ਕਲਾ ਪਰਿਸ਼ਦ ਦੇ ਚੇਅਰਪਰਸਨ ਡਾ. ਸੁਰਜੀਤ ਪਾਤਰ ਨੇ ਕੰਵਲ ਨੂੰ ‘ਪੰਜਾਬ ਗੌਰਵ ਪੁਰਸਕਾਰ’ ਨਾਲ ਸਨਮਾਨਤ ਕੀਤਾ। ਇਸ ਸਨਮਾਨ ਵਿੱਚ ਇਕ ਲੱਖ ਦੀ ਰਾਸ਼ੀ, ਦੋਸ਼ਾਲਾ ਤੇ ਸਨਮਾਨ ਪੱਤਰ ਸ਼ਾਮਲ ਸੀ। ਢੁੱਡੀਕੇ ਵਿਖੇ ਹੋਏ ਸਮਾਗਮ ਵਿੱਚ ਪਰਿਸ਼ਦ ਦੇ ਸਕੱਤਰ ਜਨਰਲ ਡਾ. ਲਖਵਿੰਦਰ ਜੌਹਲ, ਮੀਡੀਆ ਕੋਆਰਡੀਨੇਟਰ ਨਿੰਦਰ ਘੁਗਿਆਣਵੀ, ਸੀਨੀਅਰ ਪੱਤਰਕਾਰ ਸਤਨਾਮ ਮਾਣਕ ਤੇ ਬਲਬੀਰ ਪਰਵਾਨਾ, ਲੋਕ ਗਾਇਕ ਪੰਮੀ ਬਾਈ, ਕੇਵਲ ਧਾਲੀਵਾਲ, ਦੀਵਾਨ ਮਾਨਾ, ਬਲਦੇਵ ਸਿੰਘ ਸੜਕਨਾਮਾ, ਬਲਦੇਵ ਸਿੰਘ ਧਾਲੀਵਾਲ, ਡਾ.ਰਾਜਿੰਦਰ ਪਾਲ ਸਿੰਘ ਬਰਾੜ, ਸੁਰਿੰਦਰ ਕੈਲੇ, ਪਰਗਟ ਸਿੰਘ ਸਤੌਜ, ਡਾ.ਸੁਰਜੀਤ, ਜਸਵੰਤ ਜਫ਼ਰ, ਹਰਮੀਤ ਵਿਦਿਆਰਥੀ, ਦੀਪਕ ਸ਼ਰਮਾ ਚਨਾਰਥਲ, ਤਰਸੇਮ, ਸਤਵਿੰਦਰ ਕੌਰ ਕੁੱਸਾ, ਰਾਜ ਸੂਚਨਾ ਕਮਿਸ਼ਨਰ ਨਿਧੜਕ ਸਿੰਘ ਬਰਾੜ ਆਦਿ ਹਾਜ਼ਰ ਹੋਏ।

Check Also

ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਲ 2024-25 ਲਈ ਬਜਟ ਕੀਤਾ ਗਿਆ ਪੇਸ਼

ਬਜਟ ਇਜਲਾਸ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਵੀ ਗੂੰਜਿਆ ਅੰਮਿ੍ਰਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ …