ਠੱਗ ਟਰੈਵਲ ਏਜੰਟਾਂ ਖਿਲਾਫ ਮਾਮਲੇ ਦਰਜ
ਕਪੂਰਥਲਾ/ਬਿਊਰੋ ਨਿਊਜ਼
ਕਪੂਰਥਲਾ ਤੋਂ ਗੈਰਕਾਨੂੰਨੀ ਢੰਗ ਵਿੱਚ ਅਮਰੀਕਾ ਗਏ 30 ਨੌਜਵਾਨ ਏਰੋਜੋਨ ਜੇਲ੍ਹ ਵਿੱਚ ਬੰਦ ਹੋਣ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਦਰਜਨ ਦੇ ਕਰੀਬ ਟਰੈਵਲ ਏਜੰਟਾਂ ਉੱਤੇ ਮਾਮਲਾ ਦਰਜ ਕਰ ਲਿਆ ਹੈ। ਸੁਲਤਾਨਪੁਰ ਲੋਧੀ ਪੁਲਿਸ ਨੇ ਮਾਰਕੀਟ ਕਮੇਟੀ ਦੇ ਇੱਕ ਸਾਬਕਾ ਚੇਅਰਮੈਨ ਸਮੇਤ 9 ਏਜੰਟਾਂ ਉੱਤੇ ਮਾਮਲਾ ਦਰਜ ਕੀਤਾ ਹੈ। ਇਸ ਤੋਂ ਇਲਾਵਾ ਕਈ ਅਣਪਛਾਤੇ ਏਜੰਟਾਂ ਉੱਤੇ ਵੀ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ ਹੈ। ਇਸ ਸਬੰਧੀ ਵਿੱਚ ਦੱਸਿਆ ਗਿਆ ਕਿ ਸੁਲਤਾਨਪੁਰ ਲੋਧੀ ਤਹਿਸੀਲ ਤੋਂ ਲਗਭਗ 30 ਦੇ ਕਰੀਬ ਨੌਜਵਾਨ ਅਮਰੀਕਾ ਦੀ ਏਰੋਜੋਨ ਦੀ ਜੇਲ੍ਹ ਵਿੱਚ ਹੋਣ ਦੀ ਗੱਲ ਸਾਹਮਣੇ ਆਈ ਹੈ। ਇਹ ਵੀ ਪਤਾ ਲੱਗਾ ਹੈ ਕਿ ਏਜੰਟਾਂ ਨੇ ਇਨ੍ਹਾਂ ਨੌਜਵਾਨਾਂ ਕੋਲੋਂ 20 ਤੋਂ 25 ਲੱਖ ਰੁਪਏ ਲੈ ਕੇ ਗੈਰ ਕਾਨੂੰਨੀ ਢੰਗ ਤੋਂ ਅਮਰੀਕਾ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਸੀ।
Check Also
ਚੰਡੀਗੜ੍ਹ ’ਚ ਕਰੋਨਾ ਪਾਜ਼ੇਟਿਵ ਮਰੀਜ਼ ਦੀ ਇਲਾਜ ਦੌਰਾਨ ਮੌਤ
ਯੂਪੀ ਦੇ ਫ਼ਿਰੋਜ਼ਾਬਾਦ ਨਾਲ ਸਬੰਧਤ ਮਰੀਜ਼ ਨੂੰ ਲੁਧਿਆਣਾ ਤੋਂ ਚੰਡੀਗੜ੍ਹ ਕੀਤਾ ਗਿਆ ਸੀ ਤਬਦੀਲ ਚੰਡੀਗੜ੍ਹ/ਬਿਊਰੋ …