Breaking News
Home / ਪੰਜਾਬ / ਪੰਜਾਬ ‘ਚ ਵੀ. ਆਈ. ਪੀ. ਸੁਰੱਖਿਆ ਵਿਚ ਹੋਵੇਗੀ ਕਟੌਤੀ

ਪੰਜਾਬ ‘ਚ ਵੀ. ਆਈ. ਪੀ. ਸੁਰੱਖਿਆ ਵਿਚ ਹੋਵੇਗੀ ਕਟੌਤੀ

ਕੈਪਟਨ ਅਮਰਿੰਦਰ ਨੇ ਵੀ ਆਈ ਪੀ ਕਲਚਰ ਨੂੰ ਖਤਮ ਕਰਨ ਲਈ ਕੀਤੀ ਸੀ ਪਹਿਲ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਪੁਲਿਸ ਨੇ ਵੀ. ਆਈ. ਪੀ. ਸੁਰੱਖਿਆ ਵਿਚ ਕਟੌਤੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਲਈ ਨਵੇਂ ਸਿਰੇ ਤੋਂ ਰਿਵਿਊ ਸ਼ੁਰੂ ਕਰ ਦਿੱਤਾ ਗਿਆ ਹੈ। ਸਾਰੇ ਸਿਆਸੀ ਅਤੇ ਧਾਰਮਿਕ ਆਗੂਆਂ ਸਮੇਤ ਅਧਿਕਾਰੀਆਂ ਦੀ ਸੁਰੱਖਿਆ ਵਿਚ ਤਾਇਨਾਤ ਜਵਾਨਾਂ ਨੂੰ ਵਾਪਸ ਬੁਲਾਇਆ ਜਾ ਰਿਹਾ ਹੈ। ਜਿਨ੍ਹਾਂ ਨੂੰ ਸੁਰੱਖਿਆ ਚਾਹੀਦੀ ਹੈ, ਉਨ੍ਹਾਂ ਲਈ ਜ਼ਿਲ੍ਹਿਆਂ ਵਿਚ ਐੱਸ. ਐੱਸ. ਪੀ. ਜਾਂ ਪੁਲਿਸ ਕਮਿਸ਼ਨਰ ਦੇ ਇਲਾਵਾ ਸੀ. ਆਈ. ਡੀ. ਦੀ ਰਿਪੋਰਟ ਤੋਂ ਬਾਅਦ ਹੀ ਸੁਰੱਖਿਆ ਦੇਣ ਦਾ ਫੈਸਲਾ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ઠਪਹਿਲਾਂ ਜ਼ਿਲ੍ਹਾ ਪੁਲਿਸ ਮੁਖੀ ਦੀ ਰਿਪੋਰਟ ‘ਤੇ ਹੀ ਸੁਰੱਖਿਆ ਦਿੱਤੀ ਜਾਂਦੀ ਸੀ। ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਬਣਨ ਤੋਂ ਬਾਅਦ ਸੂਬੇ ਵਿਚ ਵੀ. ਆਈ. ਪੀ. ਕਲਚਰ ਨੂੰ ਖਤਮ ਕਰਨ ਲਈ ਸਭ ਤੋਂ ਪਹਿਲਾਂ ਆਪਣੀ ਸੁਰੱਖਿਆ ਵਿਚ ਤਾਇਨਾਤ 376 ਜਵਾਨਾਂ ਨੂੰ ਘੱਟ ਕਰ ਦਿੱਤਾ ਸੀ।

Check Also

ਮੁੱਖ ਮੰਤਰੀ ਭਗਵੰਤ ਮਾਨ ਨੇ ਪਰਵਾਸੀਆਂ ਨੂੰ ਜਾਣਬੁੱਝ ਕੇ ਅੰਮਿ੍ਰਤਸਰ ਲਿਆਉਣ ਦਾ ਲਗਾਇਆ ਆਰੋਪ

ਕਿਹਾ : ਕੇਂਦਰ ਸਰਕਾਰ ਪੰਜਾਬ ਨੂੰ ਕਰਨਾ ਚਾਹੁੰਦੀ ਹੈ ਬਦਨਾਮ ਚੰਡੀਗੜ੍ਹ/ਬਿਊਰੋ ਨਿਊਜ਼ : ਅਮਰੀਕਾ ਗੈਰਕਾਨੂੰਨੀ …