ਪੰਜਾਬ ਸਰਕਾਰ ਨੇ ਵੀ ਕੁਝ ਦਿਨ ਪਹਿਲਾਂ ਆਪਣੇ ਹਿੱਸੇ ਦੀ ਵੰਡੀ ਸੀ ਰਾਸ਼ੀ
ਚੰਡੀਗੜ੍ਹ/ਬਿਊਰੋ ਨਿਊਜ਼
1984 ਵਿਚ ਸਾਕਾ ਨੀਲਾ ਤਾਰਾ ਸਮੇਂ ਜੋਧਪੁਰ ਦੇ ਨਜ਼ਰਬੰਦਾਂ ਨੂੰ ਕੇਂਦਰ ਸਰਕਾਰ 2 ਕਰੋੜ 17 ਲੱਖ ਰੁਪਏ ਦਾ ਮੁਆਵਜ਼ਾ ਦੇਵੇਗੀ। ਇਸ ਸਬੰਧੀ ਕੇਂਦਰ ਸਰਕਾਰ ਨੇ ਹਾਈਕੋਰਟ ਵਿਚ ਜਵਾਬ ਦਾਖਲ ਕਰਕੇ ਜਾਣਕਾਰੀ ਦਿੱਤੀ ਕਿ 40 ਸਿੱਖਾਂ ਨੂੰ 2 ਕਰੋੜ 17 ਲੱਖ ਰੁਪਏ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਇਨ੍ਹਾਂ ਬੰਦੀ ਸਿੰਘਾਂ ਨੂੰ ਮੁਆਵਜ਼ਾ ਰਾਸ਼ੀ ਦੇ ਅੱਧੇ ਹਿੱਸੇ ਦੀ ਰਕਮ ਅਲਾਟ ਕਰ ਦਿੱਤੀ ਸੀ। ਉਦੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਚੁਣੌਤੀ ਦਿੱਤੀ ਸੀ ਕਿ ਜੇਕਰ ਉਹ ਬੰਦੀ ਸਿੰਘਾਂ ਨੂੰ ਮੁਆਵਜ਼ੇ ਦੇ ਪੈਸੇ ਨਹੀਂ ਦੇ ਸਕਦੀ ਤਾਂ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਹਿੱਸੇ ਦੀ ਰਾਸ਼ੀ ਵੀ ਦੇ ਦੇਵੇਗੀ।
Check Also
ਸੁਖਬੀਰ ਬਾਦਲ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਦੱਸਿਆ ਹਰ ਪੱਖੋਂ ਫੇਲ੍ਹ
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਤੇ ਮਜ਼ਦੂਰਾਂ ਦੀ ਪਾਰਟੀ ਲੁਧਿਆਣਾ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ …