Breaking News
Home / ਭਾਰਤ / ਉੱਤਰਾਖੰਡ ਵਿੱਚ ਬੱਸ ਡੂੰਘੀ ਖੱਡ ‘ਚ ਡਿੱਗੀ

ਉੱਤਰਾਖੰਡ ਵਿੱਚ ਬੱਸ ਡੂੰਘੀ ਖੱਡ ‘ਚ ਡਿੱਗੀ

48 ਵਿਅਕਤੀਆਂ ਦੀ ਮੌਤ, 10 ਜ਼ਖ਼ਮੀ
ਦੇਹਰਾਦੂਨ/ਬਿਊਰੋ ਨਿਊਜ਼
ਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਵਿਚ ਲੰਘੇ ਕੱਲ੍ਹ ਇਕ ਬੱਸ ਦੇ ਡੂੰਘੀ ਖੱਡ ‘ਚ ਡਿੱਗਣ ਕਰਕੇ 48 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 10 ਹੋਰ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਪ੍ਰਾਈਵੇਟ ਬੱਸ ਰਾਮਨਗਰ ਜਾ ਰਹੀ ਸੀ ਅਤੇ ਇਸ 28 ਸੀਟਾਂ ਵਾਲੀ ਬੱਸ ਵਿਚ 58 ਸਵਾਰੀਆਂ ਸਫਰ ਕਰ ਰਹੀਆਂ ਸਨ। ਐਸਪੀ ਜਗਤ ਰਾਮ ਜੋਸ਼ੀ ਨੇ ਦੱਸਿਆ ਕਿ 45 ਵਿਅਕਤੀਆਂ ਦੀ ਥਾਂ ‘ਤੇ ਹੀ ਮੌਤ ਹੋ ਗਈ ਸੀ ਜਦਕਿ ਤਿੰਨ ਹੋਰ ਨੇ ਹਸਪਤਾਲ ਵਿਚ ਦਮ ਤੋੜਿਆ। ਹਾਦਸੇ ਦਾ ਕਾਰਨ ਬੱਸ ਵਿਚ ਸਮਰੱਥਾ ਤੋਂ ਜ਼ਿਆਦਾ ਸਵਾਰੀਆਂ ਬਿਠਾਉਣ ਨੂੰ ਮੰਨਿਆ ਜਾ ਰਿਹਾ ਹੈ।

Check Also

ਪਲਾਸਟਿਕ ਕਚਰੇ ਨਾਲ ਪੰਜ ਤੱਤਾਂ ਨੂੰ ਨੁਕਸਾਨ ਪਹੁੰਚਦਾ ਹੈ: ਪ੍ਰਵੀਣ ਕੁਮਾਰ

ਹਰਿਆਵਲ ਸੰਸਥਾ ਨੇ ਹਰਿਤ ਮਹਾਸ਼ਿਵਰਾਤਰੀ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਚੰਡੀਗੜ੍ਹ : ਪ੍ਰਯਾਗਰਾਜ ਮਹਾਕੁੰਭ ਵਿੱਚ ‘ਇੱਕ …