Breaking News
Home / ਦੁਨੀਆ / ਅਫਗਾਨਿਸਤਾਨ ‘ਚ ਸਿੱਖਾਂ ਅਤੇ ਹਿੰਦੂਆਂ ‘ਤੇ ਹੋਏ ਹਮਲੇ ਤੋਂ ਬਾਅਦ ਪੂਰੇ ਭਾਰਤ ‘ਚ ਸ਼ੋਕ ਦੀ ਲਹਿਰ

ਅਫਗਾਨਿਸਤਾਨ ‘ਚ ਸਿੱਖਾਂ ਅਤੇ ਹਿੰਦੂਆਂ ‘ਤੇ ਹੋਏ ਹਮਲੇ ਤੋਂ ਬਾਅਦ ਪੂਰੇ ਭਾਰਤ ‘ਚ ਸ਼ੋਕ ਦੀ ਲਹਿਰ

ਹਮਲੇ ‘ਚ 11 ਸਿੱਖਾਂ ਸਮੇਤ 20 ਵਿਅਕਤੀਆਂ ਦੀ ਗਈ ਸੀ ਜਾਨ
ਜਲਾਲਾਬਾਦ (ਅਫ਼ਗ਼ਾਨਿਸਤਾਨ)/ਬਿਊਰੋ ਨਿਊਜ਼
ਅਫ਼ਗਾਨਿਸਤਾਨ ਦੇ ਪੂਰਬੀ ਸ਼ਹਿਰ ਜਲਾਲਾਬਾਦ ਵਿਚ ਲੰਘੇ ਕੱਲ੍ਹ ਅੱਤਵਾਦੀਆਂ ਵਲੋਂ ਸਿੱਖਾਂ ਦੇ ਵਾਹਨ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿਚ 11 ਸਿੱਖਾਂ ਅਤੇ ਹਿੰਦੂਆਂ ਸਮੇਤ 20 ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਹਮਲੇ ਤੋਂ ਬਾਅਦ ਪੂਰੇ ਭਾਰਤ ਵਿਚ ਸ਼ੋਕ ਦੀ ਲਹਿਰ ਹੈ। ਹਮਲੇ ਦਾ ਸ਼ਿਕਾਰ ਹੋਏ ਸਾਰੇ ਸਿੱਖ ਅਤੇ ਹਿੰਦੂ ਵਿਅਕਤੀ ਅਫਗਾਨਿਸਤਾਨ ਦੇ ਰਾਸ਼ਟਰਪਤੀ ਨੂੰ ਮਿਲਣ ਜਾ ਰਹੇ ਸਨ। ਮਾਰੇ ਗਏ ਸਿੱਖ ਭਾਈਚਾਰੇ ਦੇ ਵਿਅਕਤੀਆਂ ਵਿਚ ਸਥਾਨਕ ਸਿੱਖ ਆਗੂ ਅਵਤਾਰ ਸਿੰਘ ਖਾਲਸਾ ਵੀ ਸ਼ਾਮਿਲ ਹੈ, ਜੋ ਕਿ ਅਫ਼ਗਾਨਿਸਤਾਨ ਵਿਚ ਸਿੱਖ ਭਾਈਚਾਰੇ ਦੇ ਪ੍ਰਤੀਨਿਧੀ ਸਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਤਮਘਾਤੀ ਹਮਲੇ ਦੀ ਨਿਖੇਧੀ ਕਰਦਿਆਂ ਹਮਲੇ ਵਿਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ, ਸੁਖਪਾਲ ਸਿੰਘ ਖਹਿਰਾ, ਭਗਵੰਤ ਮਾਨ ਅਤੇ ਵਿਜੇ ਸਾਂਪਲਾ ਨੇ ਵੀ ਸਿੱਖਾਂ ‘ਤੇ ਹੋਏ ਹਮਲੇ ਦੀ ਨਿੰਦਾ ਕੀਤੀ ਹੈ। ਕੈਪਟਨ ਅਮਰਿੰਦਰ ਨੇ ਕਿਹਾ ਕਿ ਸਿੱਖਾਂ ‘ਤੇ ਹੋਏ ਹਮਲੇ ਸਬੰਧੀ ਕੇਂਦਰ ਸਰਕਾਰ ਅਫਗਾਨਸਿਤਾਨ ਸਰਕਾਰ ਨਾਲ ਗੱਲਬਾਤ ਕਰਕੇ ਮਾਮਲੇ ਦੀ ਪੈਰਵਾਈ ਕਰੇ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਗੋਂਵਾਲ ਨੇ ਵੀ ਸਿੱਖਾਂ ‘ਤੇ ਹੋਏ ਹਮਲੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਹਮਲਾ ਜਾਣ-ਬੁੱਝ ਕੇ ਕੀਤਾ ਗਿਆ ਸੀ।ਸਿੱਖਾਂ ‘ਤੇ ਹੋਏ ਹਮਲੇ ਦੇ ਰੋਸ ਵਜੋਂ ਅੱਜ ਸ਼੍ਰੋਮਣੀ ਕਮੇਟੀ ਨੇ ਆਪਣੇ ਸਾਰੇ ਅਦਾਰੇ ਬੰਦ ਰੱਖੇ।

Check Also

ਮਲੇਸ਼ੀਆ ’ਚ ਨੇਵੀ ਦੇ ਦੋ ਹੈਲੀਕਾਪਟਰ ਟਕਰਾਏ – 10 ਕਰੂ ਮੈਂਬਰਾਂ ਦੀ ਮੌਤ

ਪਰੇਡ ਦੀ ਰਿਹਰਸਲ ਦੌਰਾਨ ਵਾਪਰਿਆ ਹਾਦਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਮਲੇਸ਼ੀਆ ਦੀ ਨੇਵੀ ਦੇ ਦੋ ਹੈਲੀਕਾਪਟਰ …