19.6 C
Toronto
Tuesday, September 23, 2025
spot_img
Homeਪੰਜਾਬਕ੍ਰਿਕਟਰ ਹਰਮਨਪ੍ਰੀਤ ਕੋਲੋਂ ਖੁੱਸ ਸਕਦਾ ਡੀਐਸਪੀ ਦਾ ਅਹੁਦਾ

ਕ੍ਰਿਕਟਰ ਹਰਮਨਪ੍ਰੀਤ ਕੋਲੋਂ ਖੁੱਸ ਸਕਦਾ ਡੀਐਸਪੀ ਦਾ ਅਹੁਦਾ

ਜਾਅਲੀ ਨਿਕਲੀ ਗ੍ਰੈਜੁਏਸ਼ਨ ਦੀ ਡਿਗਰੀ
ਚੰਡੀਗੜ੍ਹ/ਬਿਊਰੋ ਨਿਊਜ਼
ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਦੀ ਨੌਕਰੀ ਤੋਂ ਹੱਥ ਧੋਣਾ ਪੈ ਸਕਦਾ ਹੈ। ਪੁਲਿਸ ਜਾਂਚ ਵਿਚ ਉਸ ਦੀ ਗ੍ਰੈਜੁਏਸ਼ਨ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਹਰਮਨਪ੍ਰੀਤ ਨੇ ਪੰਜਾਬ ਪੁਲਿਸ ਵਿਚ ਇਕ ਮਾਰਚ ਨੂੰ ਡੀ. ਐੱਸ. ਪੀ. ਦੇ ਤੌਰ ‘ਤੇ ਅਹੁਦਾ ਸੰਭਾਲਿਆ ਸੀ। ਇਸ ਕਾਰਨ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ ਕਿ ਗ੍ਰੈਜੁਏਸ਼ਨ ਦੀ ਡਿਗਰੀ ਫਰਜ਼ੀ ਪਾਏ ਜਾਣ ਕਾਰਨ ਹਰਮਨਪ੍ਰੀਤ ਡੀ. ਐੱਸ. ਪੀ. ਦੇ ਅਹੁਦੇ ‘ਤੇ ਨੌਕਰੀ ਜਾਰੀ ਨਹੀਂ ਰੱਖ ਸਕਦੀ। ਦੂਜੇ ਪਾਸੇ ਹਰਮਨਪ੍ਰੀਤ ਦਾ ਕਹਿਣਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਕੀ ਗੱਲ ਹੈ। ਉਸ ਨੇ ਕਿਹਾ ਕਿ ਉਹ ਵਿਭਾਗ ਨਾਲ ਗੱਲਬਾਤ ਕਰਕੇ ਹੀ ਕੁਝ ਕਰ ਸਕਦੀ ਹੈ।

RELATED ARTICLES
POPULAR POSTS