Breaking News
Home / ਪੰਜਾਬ / ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਲਾਇਆ ਧਰਨਾ

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਨਸ਼ਿਆਂ ਖਿਲਾਫ ਲਾਇਆ ਧਰਨਾ

ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ : ਭਗਵੰਤ ਮਾਨ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਨਾ ਸੀ। ਮੁੱਖ ਮੰਤਰੀ ਨੂੰ ਨਸ਼ਿਆਂ ਦੀ ਰੋਕਥਾਂਮ ਲਈ ਮੰਗ ਪੱਤਰ ਵੀ ਦੇਣਾ ਸੀ ਪਰ ਚੰਡੀਗੜ੍ਹ ਪੁਲਿਸ ਨੇ ਬੈਰੀਕੇਟ ਲਗਾ ਕੇ ਵਰਕਰਾਂ ਅਤੇ ਆਗੂਆਂ ਨੂੰ ਐੱਮ ਐੱਲ ਏ ઠਹੋਸਟਲ ਵਿੱਚ ਹੀ ਰੋਕ ਲਿਆ। ਉਸ ਤੋਂ ਬਾਅਦ ਐਮ ਐਲ ਏ ਹੋਸਟਲ ਦੇ ਮੁੱਖ ਗੇਟ ‘ਤੇ ਆਮ ਆਦਮੀ ਪਾਰਟੀ ਨੇ ਧਰਨਾ ਲਗਾ ਦਿੱਤਾ। ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਰੋਕਥਾਮ ਲਈ ਪੂਰੀ ਸਖ਼ਤੀ ਵਰਤੇ। ਇਸ ਮੌਕੇ ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਭਗਵੰਤ ਮਾਨ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਧੱਕਣ ਲਈ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਨੂੰ ਮੁੱਖ ਸਰਗਨਾ ਕਰਾਰ ਦਿੱਤਾ।

Check Also

ਪੰਜਾਬੀ ਕਵੀ ਮੋਹਨਜੀਤ ਦਾ ਹੋਇਆ ਦੇਹਾਂਤ

ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 …