14.5 C
Toronto
Wednesday, September 17, 2025
spot_img
Homeਪੰਜਾਬਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ 'ਚ ਲਿਆ ਸਖਤ ਫੈਸਲਾ

ਕੈਪਟਨ ਅਮਰਿੰਦਰ ਨੇ ਕੈਬਨਿਟ ਮੀਟਿੰਗ ‘ਚ ਲਿਆ ਸਖਤ ਫੈਸਲਾ

ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦਾ ਮਤਾ ਹੋਇਆ ਪਾਸ
ਚੰਡੀਗੜ੍ਹ/ਬਿਊਰੋ ਨਿਊਜ਼
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕੀਤਾ ਹੈ। ਪੰਜਾਬ ਵਿਚ ਨਸ਼ੇ ਕਾਰਨ ਪਿਛਲੇ ਮਹੀਨੇ ਦੋ ਦਰਜਨ ਤੋਂ ਵੱਧ ਮੌਤਾਂ ਹੋਣ ਤੋਂ ਬਾਅਦ ਕੈਪਟਨ ਨੇ ਹੰਗਾਮੀ ਕੈਬਨਿਟ ਮੀਟਿੰਗ ਇਹ ਫ਼ੈਸਲਾ ਲਿਆ । ਕੈਬਨਿਟ ਮੀਟਿੰਗ ਵਿੱਚ ਇਹ ਸਹਿਮਤੀ ਬਣੀ ਹੈ ਕਿ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਸਬੰਧੀ ਕਾਨੂੰਨ ਤਿਆਰ ਕਰਕੇ ਕੇਂਦਰ ਨੂੰ ਮਨਜ਼ੂਰੀ ਲਈ ਭੇਜਿਆ ਜਾਵੇਗਾ।
ਕੈਬਨਿਟ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਹਰ ਵਿਅਕਤੀ ਵਿਰੁੱਧ ਸਖ਼ਤੀ ਵਰਤੀ ਜਾਵੇਗੀ। ਬਾਜਵਾ ਨੇ ਕਿਹਾ ਕਿ ਬੇਸ਼ੱਕ ਅਫ਼ਸਰ ਹੋਵੇ ਜਾਂ ਸਮੱਗਲਰ ਕੋਈ ਵੀ ਬਖਸਿਆ ਨਹੀਂ ਜਾਵੇਗਾ, ਸਾਰਿਆਂ ਉੱਪਰ ਵੱਡੀ ਕਾਰਵਾਈ ਹੋਵੇਗੀ। ਉਨ੍ਹਾਂ ਕਿਹਾ ਕਿ ਜਿਹੜੇ ਵੀ ਅਫ਼ਸਰ ਨਸ਼ੇ ਦੇ ਕਾਰੋਬਾਰ ਵਿਚ ਸ਼ਾਮਲ ਹੋਣਗੇ ਉਨ੍ਹਾਂ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇਗਾ। ਬਾਜਵਾ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਸਰਕਾਰ ਵਿੱਚ ਕਿਸੇ ਨੂੰ ਸਿਆਸੀ ਸਰਪ੍ਰਸਤੀ ਨਹੀਂ ਦਿੱਤੀ ਗਈ ਹੈ। ਮੀਟਿੰਗ ਵਿਚ ਬਿਕਰਮ ਮਜੀਠੀਆ ਖਿਲਾਫ ਕਾਰਵਾਈ ਕਰਨ ਦੀ ਮੰਗ ਵੀ ਉਠੀ।

RELATED ARTICLES
POPULAR POSTS