ਸ਼੍ਰੋਮਣੀ ਕਮੇਟੀ ਅਫਗਾਨ ‘ਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਦੇਵੇਗੀ ਇਕ-ਇਕ ਲੱਖ ਰੁਪਏ ਦੀ ਸਹਾਇਤਾ
ਨਵੀਂ ਦਿੱਲੀ/ਬਿਊਰੋ ਨਿਊਜ਼
ਅਫ਼ਗ਼ਾਨਿਸਤਾਨ ਦੇ ਜਲਾਲਾਬਾਦ ਵਿਚ ਆਤਮਘਾਤੀ ਅੱਤਵਾਦੀ ਹਮਲੇ ਵਿਚ 11 ਸਿੱਖਾਂ ਦੀ ਹੋਈ ਮੌਤ ਦੇ ਵਿਰੋਧ ਵਿਚ ਅੱਜ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਵਿਚ ਅਫਗਾਨਿਸਤਾਨ ਦੇ ਦੂਤਘਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਰੋਸ ਪ੍ਰਦਰਸ਼ਨ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਪ੍ਰੇਮ ਸਿੰਘ ਚੰਦੂਮਾਜਰਾ ਤੇ ਸੁਖਦੇਵ ਸਿੰਘ ਢੀਂਡਸਾ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਪ੍ਰਦਰਸ਼ਨ ਕਰਨ ਵਾਲਿਆਂ ਦਾ ਕਹਿਣਾ ਸੀ ਕਿ ਸਿੱਖ ਸੰਗਤ ਅਫਗਾਨਿਸਾਨ ਵਿਚ ਰਹਿਣ ਵਾਲੇ ਭਾਈਚਾਰੇ ਦੇ ਲੋਕਾਂ ਨਾਲ ਖੜ੍ਹੀ ਹੈ। ਚੇਤੇ ਰਹੇ ਕਿ ਇਸ ਤੋਂ ਪਹਿਲਾਂ ਐੱਸ.ਜੀ.ਪੀ.ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਹਮਲੇ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਇਕ-ਇਕ ਲੱਖ ਰੁਪਏ ਦੀ ਆਰਥਿਕ ਮਦਦ ਦਾ ਐਲਾਨ ਕੀਤਾ ਸੀ।
Check Also
ਭਗਦੜ ਮਚਣ ਤੋਂ ਬਾਅਦ ਵੀ ਨਵੀਂ ਦਿੱਲੀ ਰੇਲਵੇ ਸਟੇਸ਼ਨ ’ਤੇ ਭੀੜ ਵਧੀ
ਬੀਤੀ ਰਾਤ 18 ਲੋਕਾਂ ਦੀ ਹੋਈ ਸੀ ਮੌਤ; ਪੁਲੀਸ ਨੇ ਲੋਕਾਂ ਤੋਂ ਪੁੱਛਗਿੱਛ ਕੀਤੀ ਨਵੀਂ …