ਕਰੋੜਾਂ ਰੁਪਏ ਦਾ ਹੋਇਆ ਨੁਕਸਾਨ
ਅੰਮ੍ਰਿਤਸਰ/ਬਿਊਰੋ ਨਿਊਜ਼
ਅੰਮ੍ਰਿਤਸਰ ਵਿਚ ਅੱਜ ਸਵੇਰੇ ਸੁਲੇਖਾ ਨਿੱਟ ਫੈਬ ਕੱਪੜੇ ਦੀ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਕਾਰਨ ਫੈਕਟਰੀ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋ ਗਿਆ ਹੈ। ਇਹ ਕੱਪੜਾ ਫੈਕਟਰੀ ਵੇਰਕਾ ਬਾਈਪਾਸ ਦੇ ਨੇੜੇ ਹੈ। ਦੇਖਦੇ ਹੀ ਦੇਖਦੇ ਫੈਕਟਰੀ ਅੰਦਰਲਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ ਏਨੀ ਭਿਆਨਕ ਸੀ ਕਿ ਦੋ ਕਿਲੋਮੀਟਰ ਤੋਂ ਵੀ ਅੱਗ ਦੀਆਂ ਲਪਟਾਂ ਦਿਖਾਈ ਦੇ ਰਹੀਆਂ ਸਨ। ਅੱਗ ਲੱਗਣ ਦਾ ਕਾਰਨ ਬਿਜਲੀ ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਫੈਕਟਰੀ ਦੇ ਨੇੜੇ ਰਹਿਣ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਅੱਗ ਦੀਆਂ ਲਪਟਾਂ ਸਵੇਰੇ ਨੌਂ ਵਜੇ ਨਿਕਲਣੀਆਂ ਸ਼ੁਰੂ ਹੋਈਆਂ ਜੋ ਦੇਖਦੇ ਹੀ ਦੇਖਦੇ ਭਾਂਬੜ ਬਣ ਗਈਆਂ। ਫੈਕਟਰੀ ਦੇ ਮਾਲਕ ਨਿਰਮਲ ਸੁਲੇਖਾ ਦਾ ਕਹਿਣਾ ਹੈ ਕਿ ਮੰਦੀ ਕਾਰਨ ਕਾਫੀ ਸਾਮਾਨ ਫੈਕਟਰੀ ਦੇ ਅੰਦਰ ਹੀ ਰੱਖਿਆ ਸੀ ਜੋ ਅੱਗ ਦੀ ਲਪੇਟ ਵਿੱਚ ਆ ਗਿਆ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …