ਕਿਹਾ, ਬਿਕਰਮ ਮਜੀਠੀਆ ਦੀ ਨਸ਼ਾ ਤਸਕਰੀ ਮਾਮਲੇ ‘ਚ ਭੂਮਿਕਾ ਸਪੱਸ਼ਟ ਕੀਤੀ ਜਾਵੇ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦਾ ਨੌਂ ਮੈਂਬਰੀ ਵਫਦ ਅੱਜ ਨਸ਼ਿਆਂ ਦੇ ਮਾਮਲੇ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਿਆ। ਵਫ਼ਦ ਦੀ ਅਗਵਾਈ ਭਗਵੰਤ ਮਾਨ ਅਤੇ ਸੁਖਪਾਲ ਸਿੰਘ ਖਹਿਰਾ ਨੇ ਕੀਤੀ। ਵਫ਼ਦ ਦੀ ਮੰਗ ਸੀ ਕਿ ਐਸਟੀਐਫ ਦੀ ਜਾਂਚ ਰਿਪੋਰਟ ਜਨਤਕ ਕੀਤੀ ਜਾਵੇ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਨਸ਼ਾ ਤਸਕਰੀ ਮਾਮਲੇ ਵਿੱਚ ਭੂਮਿਕਾ ਵੀ ਸਪੱਸ਼ਟ ਕੀਤੀ ਜਾਵੇ। ਨਸ਼ਿਆਂ ਦੀ ਸਮੱਗਲਿੰਗ ਨੂੰ ਜੜੋਂ ਖਤਮ ਕਰਨ ਲਈ ਇਹ ਮੰਗ ਵੀ ਕੀਤੀ ਗਈ ਕਿ ਸਾਰੇ ਮਾਮਲੇ ਦੀ ਜਾਂਚ ਸੀ ਬੀ ਆਈ ਤੋਂ ਕਰਵਾਈ ਜਾਵੇ । ਇਸ ਤੋਂ ਬਾਅਦ ਕੈਪਟਨ ਅਮਰਿੰਦਰ ਨੇ ਕਿਹਾ ਕਿ ਸੀਬੀਆਈ ਜਾਂਚ ‘ਤੇ ਤਾਂ ਜ਼ਿਆਦਾ ਸਮਾਂ ਲੱਗੇਗਾ ਜਿਸ ਕਾਰਨ ਉਹ ਇਸ ਮਾਮਲੇ ਦੀ ਜਾਂਚ ਖੁਦ ਹੀ ਕਰਵਾਉਣਗੇ। ਉਨ੍ਹਾਂ ਕਿਹਾ ਕਿ ਨਸ਼ਾ ਮਾਮਲੇ ਵਿੱਚ ਜਿਸ ਵੀ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਦੀ ਭਾਈਵਾਲੀ ਪਾਈ ਗਈ ਉਸ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਕੈਪਟਨ ਅਮਰਿੰਦਰ ਸਿੰਘ ਨੇ ਭਰੋਸਾ ਦਿੱਤਾ ਕਿ ਸਾਰੇ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ ਅਤੇ ਜਲਦੀ ਹੀ ਇਸ ਦੇ ਚੰਗੇ ਨਤੀਜੇ ਸਾਹਮਣੇ ਆਉਣਗੇ।
Check Also
ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਨੇ ਅਕਾਲੀ ਦਲ ਦਾ ਸੰਕਟ ਹੋਰ ਵਧਾਇਆ
ਸਿੱਖ ਜਥੇਬੰਦੀਆਂ ਵੱਲੋਂ ਧਾਮੀ ਦਾ ਅਸਤੀਫਾ ਦੁਖਦਾਈ ਕਰਾਰ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ …