ਸਰਕਾਰ ਕੁਦਰਤੀ ਨਸ਼ਿਆਂ ਤੋਂ ਪਾਬੰਦੀ ਹਟਾਏ : ਧਰਮਵੀਰ ਗਾਂਧੀ
ਪਟਿਆਲਾ/ਬਿਊਰੋ ਨਿਊਜ਼
ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਨੂੰ ਮੌਤ ਦੀ ਸਜ਼ਾ ਦੇਣ ਦਾ ਮਤਾ ਪਾਸ ਕਰਨ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਪਟਿਆਲਾ ਤੋਂ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਕਿਹਾ ਮੌਤ ਦੀ ਸਜ਼ਾ ਨਸ਼ਾ ਤਸਕਰਾਂ ‘ਤੇ ਕਾਬੂ ਪਾਉਣ ਦਾ ਕੋਈ ਹੱਲ ਨਹੀਂ ਹੈ। ਡਾ. ਗਾਂਧੀ ਨੇ ਕਿਹਾ ਕਿ ਸਰਕਾਰ ਨੂੰ ਅਜਿਹਾ ਕਾਨੂੰਨ ਪਾਸ ਕਰਵਾਉਣ ਦੀ ਬਜਾਏ ਅਫੀਮ, ਭੁੱਕੀ ਵਰਗੇ ਕੁਦਰਤੀ ਨਸ਼ਿਆਂ ਤੋਂ ਪਾਬੰਦੀ ਹਟਾਉਣੀ ਚਾਹੀਦੀ ਹੈ ਤਾਂ ਜੋ ਨੌਜਵਾਨਾਂ ਨੂੰ ਜ਼ਹਿਰੀਲੇ ਨਸ਼ਿਆਂ ਤੋਂ ਬਚਾਇਆ ਜਾ ਸਕੇ।ઠਨਸ਼ੇ ਖਿਲਾਫ ਕੈਪਟਨ ਵਲੋਂ ਪਾਸ ਗਏ ਮਤੇ ਦੀ ਜਿੱਥੇ ਸ਼ਲਾਘਾ ਕੀਤੀ ਜਾ ਰਹੀ ਹੈ, ਉਥੇ ਹੀ ਕਈ ਆਗੂਆਂ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਜਾ ਰਿਹਾ ਹੈ।
Check Also
ਉਦਯੋਗਪਤੀ ਨਿਤਿਨ ਕੋਹਲੀ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
ਕੋਹਲੀ ਨੂੰ ਜਲੰਧਰ ਸੈਂਟਰਲ ਹਲਕੇ ਦਾ ਇੰਚਾਰਜ ਕੀਤਾ ਗਿਆ ਨਿਯੁਕਤ ਜਲੰਧਰ/ਬਿਊਰੋ ਨਿਊਜ਼ : ਜਲੰਧਰ ਦੇ …