ਦੋਵੇਂ ਵਿਭਾਗਾਂ ਦਾ ਕੰਮਕਾਜ ਪੰਜਾਬੀ ‘ਚ ਕਰਨ ਲਈ ਦਿੱਤੇ ਹੁਕਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬੀ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਵਿਸ਼ੇਸ਼ ਪਹਿਲਕਦਮੀ ਕਰਦਿਆਂ ਆਪਣੇ ਦੋਵੇਂ ਵਿਭਾਗਾਂ ਸਥਾਨਕ ਸਰਕਾਰਾਂ ਅਤੇ ਸੱਭਿਆਚਾਰ ਤੇ ਸੈਰ ਸਪਾਟਾ ਦਾ ਸਾਰਾ ਦਫਤਰੀ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਕਰਨਾ ਲਾਜ਼ਮੀ ਕਰਨ ਦੇ ਹੁਕਮ ਦਿੱਤੇ ਹਨ। ਸਿੱਧੂ ਨੇ ਪਿਛਲੇ ਦਿਨੀਂ ਪੰਜਾਬ ਕਲਾ ਭਵਨ, ਚੰਡੀਗੜ੍ਹ ਵਿਖੇ ਪੰਜਾਬੀ ਦਰਦੀਆਂ ਵੱਲੋਂ ਸੱਦੀ ਗਈ ‘ਪੰਚਾਇਤ’ ਦੌਰਾਨ ਇਸ ਸਬੰਧੀ ਐਲਾਨ ਕੀਤਾ ਸੀ। ਅੱਜ ਉਨ੍ਹਾਂ ਦੋਵੇਂ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਨੂੰ ਪੱਤਰ ਲਿਖ ਕੇ ਸਾਰਾ ਕੰਮਕਾਜ ਪੰਜਾਬੀ ਭਾਸ਼ਾ ਵਿੱਚ ਲਾਜ਼ਮੀ ਕਰਨ ਦੇ ਹੁਕਮ ਜਾਰੀ ਕਰ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਦੋਵਾਂ ਵਿਭਾਗਾਂ ਨਾਲ ਸਬੰਧਤ ਹਰ ਸਾਈਨ ਬੋਰਡ ਉਪਰ ਪੰਜਾਬੀ ਭਾਸ਼ਾ ਵਿੱਚ ਲਿਖਣਾ ਯਕੀਨੀ ਬਣਾਇਆ ਜਾਵੇ। ਵਿਭਾਗਾਂ ਨੂੰ ਜਾਰੀ ਕੀਤੇ ਪੱਤਰ ਵਿਚ ਸਿੱਧੂ ਨੇ ਕਿਹਾ ਕਿ ਜੇਕਰ ਉਕਤ ਨਿਰਦੇਸ਼ਾਂ ਦੀ ਪਾਲਣਾ ਨਹੀਂ ਹੁੰਦੀ ਤਾਂ ਸਬੰਧਤ ਅਧਿਕਾਰੀ/ ਕਰਮਚਾਰੀ ਖਿਲਾਫ ਵਿਭਾਗੀ ਕਾਰਵਾਈ ਕੀਤੀ ਜਾਵੇ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …