Breaking News
Home / ਭਾਰਤ / ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਪੈਦਾ ਹੋਏ ਮਤਭੇਦਾਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ

ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਕਾਰ ਪੈਦਾ ਹੋਏ ਮਤਭੇਦਾਂ ਬਾਰੇ ਸੁਪਰੀਮ ਕੋਰਟ ਦਾ ਫੈਸਲਾ

ਕਿਹਾ, ਦਿੱਲੀ ਸਰਕਾਰ ਦੇ ਕੰਮਕਾਜ ‘ਚ ਉਪ ਰਾਜਪਾਲ ਵਿਘਨ ਨਹੀਂ ਪਾ ਸਕਦੇ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਅਤੇ ਉਪਰਾਜਪਾਲ ਵਿਚਕਾਰ ਪੈਦਾ ਹੋਏ ਮਤਭੇਦਾਂ ਨੂੰ ਲੈ ਕੇ ਸੁਣਵਾਈ ਕਰਦੇ ਹੋਏ ਕਿਹਾ ਕਿ ਸੰਵਿਧਾਨ ਦੀ ਪਾਲਣ ਕਰਨਾ ਸਾਰਿਆਂ ਦੀ ਹੀ ਡਿਊਟੀ ਹੈ। ਚੀਫ ਜਸਟਿਸ ਦੀਪਕ ਮਿਸ਼ਰਾ ਨੇ ਕਿਹਾ ਕਿ ਸੰਸਦ ਵੱਲੋਂ ਬਣਾਇਆ ਗਿਆ ਕਾਨੂੰਨ ਸਾਰਿਆਂ ਲਈ ਇਕ ਹੈ ਅਤੇ ਇਹ ਕਾਨੂੰਨ ਸਭ ਤੋਂ ਉਪਰ ਹੈ। ਸੁਪਰੀਮ ਕੋਰਟ ਨੇ ਅੱਜ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਦੇ ਅਧਿਕਾਰਾਂ ਸਬੰਧੀ ਵਿਵਾਦ ‘ਤੇ ਸੁਣਵਾਈ ਕਰਦਿਆਂ ਵੱਡਾ ਫ਼ੈਸਲਾ ਸੁਣਾਇਆ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਦੇ ਕੰਮ-ਕਾਜ ਵਿੱਚ ਉਪ ਰਾਜਪਾਲ ਵਿਘਨ ਨਹੀਂ ਪਾ ਸਕਦੇ। ਸੁਪਰੀਮ ਕੋਰਟ ਨੇ ਕਿਹਾ ਹੈ ਕਿ ਦਿੱਲੀ ਦੇ ਪ੍ਰਸ਼ਾਸਕ ਐਲਜੀ ਹਨ ਪਰ ਉਨ੍ਹਾਂ ਨੂੰ ਦਿੱਲੀ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਏਗਾ। ਸੁਪਰੀਮ ਕੋਰਟ ਦੇ ਇਸ ਫ਼ੈਸਲੇ ਤੋਂ ਸਾਫ਼ ਹੋ ਗਿਆ ਹੈ ਕਿ ਕੁਝ ਸ਼ਰਤਾਂ ਨਾਲ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹੀ ਦਿੱਲੀ ਦੇ ਬੌਸ ਹਨ।

Check Also

ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਬਾਂਦਾ ਦੇ ਮੈਡੀਕਲ ਕਾਲਜ ਵਿਚ ਲਿਆ ਆਖਰੀ ਸਾਹ ਬਾਂਦਾ/ਬਿਊਰੋ ਨਿਊਜ਼ : ਗੈਂਗਸਟਰ ਤੋਂ ਸਿਆਸਤਦਾਨ ਬਣੇ …