ਚੰਡੀਗੜ੍ਹ/ਬਿਊਰੋ ਨਿਊਜ਼
ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਬੋਰਡ ਦੀ ਉਪ ਚੇਅਰਮੈਨ ਨਿਯੁਕਤ ਕਰ ਦਿੱਤਾ ਗਿਆ ਹੈ। ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਰੈਂਕ ਅਤੇ ਰੁਤਬਾ ਵੀ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਵਿੱਤ ਵਿਭਾਗ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਸਰਕਾਰ ਵੱਲੋਂ ਬੀਬੀ ਭੱਠਲ ਨੂੰ ਕੈਬਨਿਟ ਮੰਤਰੀ ਵਾਲੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਇਹ ਅਹੁਦਾ ਭਾਜਪਾ ਦੇ ਰਜਿੰਦਰ ਭੰਡਾਰੀ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਖਾਲੀ ਹੋਇਆ ਸੀ।
Check Also
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਖ਼ਤਮ
ਕਿਹਾ : ਕਿਸਾਨ ਅੰਦੋਲਨ ਨੂੰ ਮੁੜ ਤੋਂ ਕੀਤਾ ਜਾਵੇਗਾ ਸਰਗਰਮ ਚੰਡੀਗੜ੍ਹ/ਬਿਊਰੋ ਨਿਊਜ਼ : ਕਿਸਾਨ ਨੇਤਾ …