ਪੰਚਾਇਤ ਚੋਣਾਂ ‘ਚ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਸ਼ਿਸ਼ ਕਰਾਂਗਾ : ਤ੍ਰਿਪਤ ਰਾਜਿੰਦਰ ਬਾਜਵਾ
ਚੰਡੀਗੜ੍ਹ/ਬਿਊਰੋ ਨਿਊਜ਼
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸਰਕਾਰੀ ਕਰਮਚਾਰੀਆਂ, ਜਿਨ੍ਹਾਂ ਵਿਚ ਪੁਲਿਸ ਮੁਲਾਜ਼ਮ ਵੀ ਸ਼ਾਮਲ ਹਨ, ਦਾ ਡੋਪ ਟੈਸਟ ਕਰਵਾਉਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਮੁੱਖ ਸਕੱਤਰ ਨੂੰ ਤਰੀਕਾ ਤਿਆਰ ਕਰਨ ਅਤੇ ਲੋੜੀਂਦੀ ਸੂਚਨਾ ਜਾਰੀ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਵੀ ਕਹਿਣਾ ਹੈ ਕਿ ਸਾਰੇ ਸਿਆਸਤਦਾਨਾਂ ਤੇ ਮੰਤਰੀਆਂ ਦਾ ਡੋਪ ਟੈਸਟ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਚਾਇਤ, ਮਿਊਂਸੀਪਲ ਕੌਂਸਲ, ਵਿਧਾਨ ਸਭਾ ਤੇ ਲੋਕ ਸਭਾ ਦੇ ਸਾਰੇ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਇਆ ਜਾਣਾ ਚਾਹੀਦਾ ਹੈ। ਬਾਜਵਾ ਨੇ ਕਿਹਾ, “ਮੈਂ ਆਉਂਦੀਆਂ ਪੰਚਾਇਤ ਚੋਣਾਂ ਵਿੱਚ ਉਮੀਦਵਾਰਾਂ ਦਾ ਡੋਪ ਟੈਸਟ ਕਰਵਾਉਣ ਦੀ ਕੋਸ਼ਿਸ਼ ਕਰਾਂਗਾ।
Check Also
ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ
‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …