Breaking News
Home / ਪੰਜਾਬ / ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ

ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਛੱਡਣ ਦੇ ਦੋਸ਼ਾਂ ਤਹਿਤ ਦੋ ਪੁਲਿਸ ਕਰਮੀ ਮੁਅੱਤਲ

50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਛੱਡਿਆ ਸੀ ਨਸ਼ਾ ਤਸਕਰ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਦੇ ਰਾਮਪੁਰਾ ਫੂਲ ਦੇ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਨਸ਼ਾ ਤਸਕਰ ਨੂੰ ਰਿਸ਼ਵਤ ਲੈ ਕੇ ਨੂੰ ਛੱਡਣ ਦੇ ਦੋਸ਼ ਵਿਚ ਮੁਅੱਤਲ ਕਰ ਦਿੱਤਾ ਗਿਆ। ਇਸ ਦੇ ਨਾਲ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਬਠਿੰਡਾ ਨੇ ਦੱਸਿਆ ਕਿ ਥਾਣਾ ਰਾਮਪੁਰਾ ਫੂਲ ਪੁਲਿਸ ਵਲੋਂ ਕੁਲਦੀਪ ਕੁਮਾਰ ਵਾਸੀ ਗਾਂਧੀ ਨਗਰ ਰਾਮਪੁਰਾ ਨੂੰ ਨਸ਼ਾ ਵੇਚਣ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਉਸ ਕੋਲੋਂ ਕੁਝ ਨਸ਼ੀਲਾ ਪਦਾਰਥ ਵੀ ਬਰਾਮਦ ਹੋਇਆ ਸੀ। ਜਦਕਿ ਰਾਮਪੁਰਾ ਫੂਲ ਦੇ ਸਿਟੀ ਥਾਣੇ ਵਿਚ ਤਾਇਨਾਤ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੇ 50 ਹਜ਼ਾਰ ਰੁਪਏ ਦੀ ਰਿਸ਼ਵਤ ਲੈ ਕੇ ਤਸਕਰ ਨੂੰ ਛੱਡ ਦਿੱਤਾ। ਜਾਂਚ ਤੋਂ ਬਾਅਦ ਐੱਸ. ਐੱਚ. ਓ. ਬਿੱਕਰ ਸਿੰਘ ਅਤੇ ਮੁਣਸ਼ੀ ਜਸਪਾਲ ਸਿੰਘ ਨੂੰ ਸਸਪੈਂਡ ਕਰਦੇ ਹੋਏ ਪੁਲਿਸ ਨੇ ਮਾਮਲਾ ਦਰਜ ਕਰਕੇ ਗ੍ਰਿਫਤਾਰ ਲਿਆ ਹੈ।

Check Also

ਕਾਂਗਰਸ ਖਿਲਾਫ ਆਮ ਆਦਮੀ ਪਾਰਟੀ ਦਾ ਰੋਸ ਪ੍ਰਦਰਸ਼ਨ

‘ਆਪ’ ਵੱਲੋਂ ਮੁਹਾਲੀ ਵਿੱਚ ਧਰਨਾ ਮੁਹਾਲੀ/ਬਿਊਰੋ ਨਿਊਜ਼ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ …