14.4 C
Toronto
Thursday, May 28, 2026
spot_img
Homeਪੰਜਾਬਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕੈਪਟਨ ਨੇ ਗ੍ਰਹਿ...

ਨਸ਼ਿਆਂ ਦੇ ਸੌਦਾਗਰਾਂ ਨੂੰ ਮੌਤ ਦੀ ਸਜ਼ਾ ਦਿਵਾਉਣ ਲਈ ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ

ਕਿਹਾ, ਆਪਣੇ ਫੈਸਲੇ ‘ਤੇ ਹਾਂ ਦ੍ਰਿੜ੍ਹ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਪੱਤਰ ਲਿਖਿਆ ਹੈ ਕਿ ਨਸ਼ਿਆਂ ਦੇ ਸੌਦਾਗਰਾਂ ਤੇ ਤਸਕਰਾਂ ਨੂੰ ਪਹਿਲੀ ਦੋਸ਼ ਸਿੱਧੀ ਵਿਚ ਹੀ ਮੌਤ ਦੀ ਸਜ਼ਾ ਦਿੱਤੀ ਜਾਵੇ। ਇਸ ਸਬੰਧੀ ਉਨ੍ਹਾਂ ਦੀ ਸਰਕਾਰ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਮੌਤ ਦੀ ਸਜ਼ਾ ਦੀ ਸਿਫਾਰਿਸ਼ ਕਰਨ ਦਾ ਫੈਸਲਾ ਕਰ ਚੁੱਕੀ ਹੈ। ਕੈਪਟਨ ਨੇ ਲਿਖਿਆ ਕਿ ਉਹ ਆਪਣੇ ਵਚਨ ‘ਤੇ ਦ੍ਰਿੜ ਹਨ ਕਿ ਪੰਜਾਬ ਵਿਚੋਂ ਇਸ ਬੁਰਾਈ ਨੂੰ ਜੜੋਂ ਪੁੱਟਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਦੇ ਚਲਦਿਆਂ ਪੰਜਾਬ ਵਿੱਚ ਬਣੇ ਨਸ਼ਿਆਂ ਵਿਰੋਧੀ ਮਾਹੌਲ ਦੇ ਹੋਏ ਅਸਰ ਕਾਰਨ ਪੰਜਾਬ ਮੰਤਰੀ ਮੰਡਲ ਨੇ ਇਹ ਫੈਸਲਾ ਲਿਆ। ਕੈਪਟਨ ਨੇ ਨਸ਼ਿਆਂ ਨਾਲ ਹੋਈਆਂ ਮੌਤਾਂ ਦੀ ਜਾਂਚ ਦੇ ਹੁਕਮ ਵੀ ਦਿੱਤੇ ਹਨ।

RELATED ARTICLES
POPULAR POSTS