ਕੇਂਦਰ ਸਰਕਾਰ ਨੇ 14 ਫ਼ਸਲਾਂ ਦੇ ਸਮਰਥਨ ਮੁੱਲ ਵਿਚ ਕੀਤਾ ਵਾਧਾ
ਨਵੀਂ ਦਿੱਲੀ/ਬਿਊਰੋ ਨਿਊਜ਼
2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਕੈਬਨਿਟ ਦੀ ਬੈਠਕ ਵਿਚ ਕਿਸਾਨਾਂ ਦੇ ਹਿੱਤ ਵਿਚ ਵੱਡਾ ਫ਼ੈਸਲਾ ਲੈਂਦੇ ਹੋਏ ਸਰਕਾਰ ਨੇ 14 ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਵਾਧਾ ਕਰ ਦਿੱਤਾ ਹੈ। ਕੇਂਦਰ ਨੇ ਝੋਨੇ ਦੇ ਸਮਰਥਨ ਮੁੱਲ ‘ਚ 200 ਰੁਪਏ ਦਾ ਵਾਧਾ ਕੀਤਾ ਹੈ। ਅੱਜ ਕੈਬਨਿਟ ਬੈਠਕ ਵਿਚ ਮੋਦੀ ਸਰਕਾਰ ਨੇ ਖਰੀਫ ਫ਼ਸਲ ਦਾ ਸਮਰਥਨ ਮੁੱਲ ਵਧਾਉਣ ਦਾ ਫ਼ੈਸਲਾ ਲਿਆ ਹੈ। ਕੈਬਨਿਟ ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਕਿਹਾ ਕਿ ਅੱਜ ਇਤਿਹਾਸਕ ਫ਼ੈਸਲਾ ਹੋਇਆ ਹੈ। ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਦੇਸ਼ ਦੇ ਕਿਸਾਨਾਂ ਨੂੰ ਵੱਡੀ ਸੌਗਾਤ ਦਿੱਤੀ ਹੈ। ਕਿਸਾਨਾਂ ਦੀ ਨਾਰਾਜ਼ਗੀ ਦੂਰ ਕਰਨ ਲਈ ਕੇਂਦਰ ਸਰਕਾਰ ਨੇ ਖਰੀਫ ਦੀਆਂ ਸਾਰੀਆਂ 14 ਫ਼ਸਲਾਂ ਦਾ ਸਮਰਥਨ ਮੁੱਲ ਵਧਾ ਦਿੱਤਾ ਹੈ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਐਨਡੀਏ ਸਰਕਾਰ ਦੇ ਕਿਸਾਨਾਂ ਨੂੰ ਮਜ਼ਦੂਰੀ ਸਮੇਤ ਸਮੁੱਚੀ ਖੇਤੀ ਲਾਗਤ ਉੱਤੇ 50 ਫੀਸਦੀ ਤੋਂ ਵੱਧ ਮੁਨਾਫਾ ਦੇਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ।
Check Also
ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਉਮੀਦਵਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ
ਪਹਿਲੀ ਲਿਸਟ ਵਿਚ 11 ਉਮੀਦਵਾਰਾਂ ਦੇ ਨਾਮ ਨਵੀਂ ਦਿੱਲੀ/ਬਿਊਰੋ ਨਿਊਜ਼ ਆਮ ਆਦਮੀ ਪਾਰਟੀ ਨੇ ਦਿੱਲੀ …