ਲੰਡਨ/ਬਿਊਰੋ ਨਿਊਜ਼ : 13 ਅਪ੍ਰੈਲ 1919 ਨੂੰ ਜਲ੍ਹਿਆਂਵਾਲਾ ਬਾਗ ਅੰਮ੍ਰਿਤਸਰ ਦੇ ਖੂਨੀ ਸਾਕੇ ਸਬੰਧੀ ਬਰਤਾਨਵੀ ਸੰਸਦ ‘ਚ ਇੰਡੀਅਨ ਵਰਕਰਜ਼ ਐਸੋਸੀਏਸ਼ਨ ਦੇ ਉੱਦਮ ਸਦਕਾ ਯਾਦਗਾਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਮੂਹ ਧਰਮਾਂ ਅਤੇ ਵੱਖ-ਵੱਖ ਭਾਸ਼ਾਈ ਖੇਤਰਾਂ ਦੇ ਭਾਰਤੀਆਂ ਨੇ ਹਿੱਸਾ ਲਿਆ। ਮੀਟਿੰਗ ਵਿਚ ਬੁਲਾਰਿਆਂ ਨੇ ਇਸ ਕਤਲੇਆਮ ਦੀ ਨਿਖੇਧੀ ਕਰਦਿਆਂ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਦੇ ਮੱਥੇ ਦਾ ਕਲੰਕ ਦੱਸਿਆ। ਇਸ ਮੌਕੇ ਐਮ.ਪੀ. ਵਰਿੰਦਰ ਸ਼ਰਮਾ, ਐਮ.ਪੀ. ਤਨਮਨਜੀਤ ਸਿੰਘ ਢੇਸੀ, ਕ੍ਰਿਸ ਵਿਲੀਅਮ, ਲੰਡਨ ਅਸੈਂਬਲੀ ਮੈਂਬਰ ਡਾ. ਉਂਕਾਰ ਸਿੰਘ ਸਹੋਤਾ ਨੇ ਸੰਬੋਧਨ ਕੀਤਾ। ਸ਼ਤਾਬਦੀ ਕਮੇਟੀ ਦੇ ਸਤਬੀਰ ਸਿੰਘ ਜੌਹਲ ਨੇ ਐਮ.ਪੀ. ਸ਼ਰਮਾ ਵਲੋਂ ਸੰਸਦ ਵਿਚ ਨਿਖੇਧੀ ਮਤਾ ਪੇਸ਼ ਕਰਨ ਲਈ ਵਰਿੰਦਰ ਸ਼ਰਮਾ ਦਾ ਧੰਨਵਾਦ ਕੀਤਾ। ਬੀਬੀ ਜੁਗਿੰਦਰ ਕੌਰ ਨੇ ਸਾਕੇ ਬਾਰੇ ਦਿਲ ਕੰਬਾਊ ਤੱਥ ਬਿਆਨ ਕੀਤੇ। ਆਖੀਰ ਵਿਚ ਮੰਗ ਕੀਤੀ ਗਈ ਕਿ ਬਰਤਾਨਵੀ ਸੰਸਦ ਵਿਚ ਪ੍ਰਧਾਨ ਮੰਤਰੀ ਵਲੋਂ ਮੁਆਫ਼ੀ ਮੰਗੀ ਜਾਵੇ ਅਤੇ ਬਰਤਾਨੀਆ ਦੇ ਇਤਿਹਾਸ ਵਿਚ ਪ੍ਰਮੁੱਖ ਥਾਂ ਦਿੱਤੀ ਜਾਵੇ।
Check Also
ਜਿੰਦਰ ਨੂੰ ਢਾਹਾਂ ਪੰਜਾਬੀ ਸਾਹਿਤ ਪੁਰਸਕਾਰ
ਸੁਰਿੰਦਰ ਨੀਰ ਅਤੇ ਸ਼ਹਿਜ਼ਾਦ ਅਸਲਮ ਦਾ ਵੀ ਕੀਤਾ ਸਨਮਾਨ ਵੈਨਕੂਵਰ/ਬਿਊਰੋ ਨਿਊਜ਼ : ਨਵਾਂ ਸ਼ਹਿਰ ਜ਼ਿਲ੍ਹੇ …