ਕਰਨਾਟਕ ‘ਚ ਕਾਂਗਰਸ ਅਤੇ ਜਨਤਾ ਦਲ (ਐਸ) ਦੀ ਹੈ ਸਾਂਝੀ ਸਰਕਾਰ
ਬੈਂਗਲੁਰੂ/ਬਿਊਰੋ ਨਿਊਜ਼
ਕਰਨਾਟਕ ‘ਚ ਕਾਂਗਰਸ ਅਤੇ ਜਨਤਾ ਦਲ (ਐਸ) ਦੀ ਗਠਜੋੜ ਸਰਕਾਰ ਨੇ ਅੱਜ ਪਹਿਲੇ ਬਜਟ ਵਿਚ ਕਿਸਾਨਾਂ ਦਾ ਦੋ ਲੱਖ ਰੁਪਏ ਦਾ ਕਰਜ਼ਾ ਮਾਫ਼ ਕਰਨ ਦਾ ਐਲਾਨ ਕੀਤਾ ਹੈ। ਬਜਟ ਵਿਚ ਇਸ ਲਈ 34,000 ਕਰੋੜ ਰੁਪਏ ਅਲਾਟ ਕੀਤੇ ਹਨ। ਬਜਟ ਵਿਚ ਜਿੱਥੇ ਕਿਸਾਨਾਂ ਦੇ ਕਰਜ਼ੇ ਮਾਫ਼ ਕੀਤੇ ਗਏ ਹਨ ਉੱਥੇ ਹੀ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ ਵੀ ਵਾਧਾ ਕਰ ਦਿੱਤਾ ਹੈ। ਵਿਧਾਨ ਸਭਾ ਵਿਚ ਮੁੱਖ ਮੰਤਰੀ ਕੁਮਾਰਸਵਾਮੀ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੇ ਡਿਫਾਲਟ ਖਾਤਿਆਂ ਦੇ ਦੌਰ ਨੂੰ ਖ਼ਤਮ ਕਰ ਦੇਵੇਗੀ ਜਿਸ ਨਾਲ ਕਿਸਾਨਾਂ ਨੂੰ ਕਲੀਅਰੈਂਸ ਸਰਟੀਫਿਕੇਟ ਲੈਣਾ ਆਸਾਨ ਹੋ ਜਾਵੇਗਾ। ਇਸ ਲਈ, ਸਰਕਾਰ ਨੇ 2018-19 ਬਜਟ ਵਿਚ 6500 ਕਰੋੜ ਰੁਪਏ ਅਲਾਟ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਪਹਿਲੇ ਪੜਾਅ ਵਿਚ 31 ਦਸੰਬਰ 2017 ਤੱਕ ਦਾ ਕਰਜ਼ਾ ਮਾਫ਼ ਕੀਤਾ ਜਾਵੇਗਾ, ਜਿਨ੍ਹਾਂ ਕਿਸਾਨਾਂ ਨੇ ਸਮੇਂ ਸਿਰ ਕਰਜ਼ੇ ਦੀ ਅਦਾਇਗੀ ਕਰ ਦਿੱਤੀ ਹੈ, ਸਰਕਾਰ ਵੱਲੋਂ ਉਨ੍ਹਾਂ ਕਿਸਾਨਾਂ ਨੂੰ 25 ਹਜ਼ਾਰ ਰੁਪਏ ਦੀ ਉਤਸ਼ਾਹਿਤ ਰਕਮ ਦਿੱਤੀ ਜਾਵੇਗੀ।
Check Also
ਪਹਿਲਵਾਨ ਬਜਰੰਗ ਪੂਨੀਆ 4 ਸਾਲ ਲਈ ਮੁਅੱਤਲ
ਹਰਿਆਣਾ ਨਾਲ ਸਬੰਧਤ ਹੈ ਪਹਿਲਵਾਨ ਪੂਨੀਆ ਨਵੀਂ ਦਿੱਲੀ/ਬਿਊਰੋ ਨਿਊਜ਼ ਨੈਸ਼ਨਲ ਐਂਟੀ ਡੋਪਿੰਗ ਏਜੰਸੀ (ਨਾਡਾ) ਨੇ …