ਮੋਦੀ ਦੀ ਕਾਲੇ ਧਨ ਖਿਲਾਫ ਮੁਹਿੰਮ ‘ਤੇ ਸਵਾਲ ਉਠਣੇ ਲਾਜ਼ਮੀ
ਨਵੀਂ ਦਿੱਲੀ/ਬਿਊਰੋ ਨਿਊਜ਼ : ਮੋਦੀ ਸਰਕਾਰ ਦੇ ਨੋਟਬੰਦੀ ਤੇ ਬੇਨਾਮੀ ਜਾਇਦਾਦ ਕਾਨੂੰਨ ਵਰਗੇ ਸਖ਼ਤ ਕਦਮਾਂ ਦੇ ਬਾਵਜੂਦ ਸਵਿੱਸ ਬੈਂਕਾਂ ਵਿੱਚ ਭਾਰਤੀਆਂ ਦੇ ਪੈਸੇ ਵਿੱਚ ਪਿਛਲੇ ਸਾਲ ਦੇ ਮੁਕਾਬਲੇ 50 ਫ਼ੀਸਦੀ ਦਾ ਵਾਧਾ ਹੋਇਆ ਹੈ।
ਇਸ ਵਾਧੇ ਨਾਲ ਭਾਰਤੀਆਂ ਦੇ ਕੁੱਲ 7000 ਕਰੋੜ ਰੁਪਏ ਸਵਿੱਸ ਬੈਂਕਾਂ ਵਿੱਚ ਜਮ੍ਹਾ ਹੋ ਗਏ ਹਨ। ਸਵਿੱਸ ਨੈਸ਼ਨਲ ਬੈਂਕ ਵੱਲੋਂ ਜਾਰੀ ਅੰਕੜਿਆਂ ਤੋਂ ਬਾਅਦ ਇਹ ਖੁਲਾਸਾ ਹੋਇਆ ਹੈ। ਅੰਕੜਿਆਂ ਤੋਂ ਪਤਾ ਲੱਗਦਾ ਹੈ ਕਿ ਪਿਛਲੇ 13 ਸਾਲਾਂ ਦੌਰਾਨ ਸਵਿੱਸ ਬੈਂਕਾਂ ਵਿੱਚ ਪਹਿਲੀ ਵਾਰ ਭਾਰਤੀਆਂ ਦੇ ਪੈਸੇ ਵਿੱਚ ਇੰਨੀ ਤੇਜ਼ੀ ਨਾਲ ਵਾਧਾ ਹੋਇਆ ਹੈ।
ਇਸ ਤੋਂ ਬਾਅਦ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਕਾਲ਼ੇ ਧਨ ਵਿਰੁੱਧ ਚੁੱਕੇ ਕਦਮਾਂ ‘ਤੇ ਸਵਾਲੀਆ ਨਿਸ਼ਾਨ ਉੱਠਣੇ ਲਾਜ਼ਮੀ ਹਨ। ਕੁਝ ਦਿਨ ਪਹਿਲਾਂ ਕਾਂਗਰਸ ਨੇ ਮੋਦੀ ਸਰਕਾਰ ਦੀ ਨੋਟਬੰਦੀ ਨੂੰ ਵੱਡਾ ਘਪਲਾ ਕਰਾਰ ਦਿੱਤਾ ਸੀ।
ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ‘ਚ ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸ਼ਸ਼ੀ ਥਰੂਰ ਨੂੰ ਦਿੱਤੀ ਅਗਾਊਂ ਜ਼ਮਾਨਤ
ਅਦਾਲਤ ਨੇ ਥਰੂਰ ਦੇ ਵਿਦੇਸ਼ ਜਾਣ ‘ਤੇ ਲਗਾਈ ਪਾਬੰਦੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਨੇ ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ ਵਿਚ ਸ਼ਸ਼ੀ ਥਰੂਰ ਨੂੰ ਇਕ ਲੱਖ ਰੁਪਏ ਦੇ ਮੁਚੱਲਕੇ ‘ਤੇ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਇਸਦੇ ਨਾਲ ਹੀ ਅਦਾਲਤ ਨੇ ਸ਼ਸ਼ੀ ਥਰੂਰ ਦੇ ਵਿਦੇਸ਼ ਜਾਣ ‘ਤੇ ਵੀ ਰੋਕ ਲਗਾ ਦਿੱਤੀ। ਦਿੱਲੀ ਦੀ ਪੁਲਿਸ ਨੇ ਥਰੂਰ ਨੂੰ ਮਿਲੀ ਅੰਤਰਿਮ ਜ਼ਮਾਨਤ ਦਾ ਵਿਰੋਧ ਕੀਤਾ ਸੀ। ਇਸ ਤੋਂ ਪਹਿਲਾਂ ਪਟਿਆਲਾ ਹਾਊਸ ਅਦਾਲਤ ਨੇ ਸ਼ਸ਼ੀ ਥਰੂਰ ਦੀ ਅੰਤਰਿਮ ਜ਼ਮਾਨਤ ਪਟੀਸ਼ਨ ‘ਤੇ ਬੁੱਧਵਾਰ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਚੇਤੇ ਰਹੇ ਕਿ ਸ਼ਸ਼ੀ ਥਰੂਰ ਦੀ ਪਤਨੀ ਸੁਨੰਦਾ ਪੁਸ਼ਕਰ ਦੀ ਦਿੱਲੀ ਦੇ ਹੋਟਲ ਵਿਚ ਭੇਦਭਰੀ ਹਾਲਤ ਵਿਚ ਮੌਤ ਹੋ ਗਈ ਸੀ।
Check Also
ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ
ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …