ਬਰੈਂਪਟਨ/ਬਿਊਰੋ ਨਿਊਜ਼
ਖਾਲਸਾ ਕਮਿਊਨਿਟੀ ਸਕੂਲ ਬਰੈਂਪਟਨ ਦੇ ਵਿਦਿਆਰਥੀਆਂ ਵੱਲੋਂ ਖਾਲਸੇ ਦਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਕੌਮ ਅੰਦਰ ਨਵੀਂ ਅਣਖ ਤੇ ਜਾਨ ਭਰਨ ਲਈ ਖਾਲਸਾ ਪੰਥ ਦੀ ਸਾਜਨਾ ਕਰਕੇ ਸਿੱਖਾਂ ਨੂੰ ਸਿੰਘ ਸਜਾ ਕੇ, ਅੰਮ੍ਰਿਤ ਛਕਾ ਕੇ ਦੁਨੀਆਂ ਦੇ ਨਕਸ਼ੇ ਤੇ ਨਵੀਂ ਕੌਮ ਦੀ ਨੀਂਹ ਰੱਖੀ। ਸਿੱਖ ਹੈਰੀਟੇਜ ਮਹੀਨਾ ਮਨਾਉਂਦੇ ਹੋਏ ਵਿਦਿਆਰਥੀਆਂ ਨੂੰ ਕਲਾਸਾਂ ਵਿੱਚ ਖਾਲਸੇ ਦੀਆਂ ਵਿਸ਼ੇਸ਼ਤਾਵਾਂ ਅਤੇ ਆਦਰਸ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ। ਸਾਰੇ ਸਕੂਲ ਦੇ ਵਿਦਿਆਰਥੀਆਂ ਵਿਚਕਾਰ ਸਿੱਖ ਹਿਸਟਰੀ ਕੁਇਜ ਕੰਪੀਟੀਸ਼ਨ, ਪੰਜਾਬੀ ਦੀ ਸੁੰਦਰ ਲਿਖਾਈ, ਸਿੱਖ ਆਰਟ ਮੁਕਾਬਲੇ ਅਤੇ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ।
ਪੀ ਟੀ ਸੀ ਅਤੇ ਸਾਂਝਾ ਪੰਜਾਬ ਦੇ ਸੰਚਾਲਕ ਬੌਬ ਦੁਸਾਂਝ ਦੀ ਟੀਮ ਵੱਲੋਂ ਸਾਰੇ ਪ੍ਰੋਗਰਾਮ ਦੀ ਰਿਕਾਰਡਿੰਗ ਕੀਤੀ ਗਈ। ਵਿਦਿਆਰਥੀਆਂ ਨੂੰ ਖਾਲਸੇ ਦੀਆਂ ਜੁੰਮੇਵਾਰੀਆਂ ਪੰਜ ਪਿਆਰਿਆਂ ਅਤੇ ਪੰਜ ਕਕਾਰਾਂ ਦੀ ਮਹਾਨਤਾ, ਆਪਸੀ ਪ੍ਰੇਮ, ਸਦਭਾਵਨਾ, ਇੱਕ ਦੂਜੇ ਪ੍ਰਤੀ ਸਤਿਕਾਰ ਆਦਿ ਉੱਚੇ ਨੈਤਿਕ ਗੁਣਾਂ ਨੂੰ ਮੌਜੂਦਾ ਜਿੰਦਗੀ ਵਿੱਚ ਅਪਨਾਉਣ ਲਈ ਜਾਣੂ ਕਰਵਾਇਆ ਜਾਂਦਾ ਹੈ ਤਾਂ ਕਿ ਉਹ ਇੱਕ ਵਧੀਆ ਸਮਾਜ ਬਣਾਉਣ ਵਿੱਚ ਆਪਣਾ ਯੋਗਦਾਨ ਪਾ ਸਕਣ। ਖਾਲਸੇ ਦੇ ਸਾਜਨਾ ਦਿਵਸ ਨੂੰ ਸਮਰਪਤ 9 ਅਪ੍ਰੈਲ ਦਿਨ ਸਨਿਚਰਵਾਰ ਨੂੰ ਲਗਭਗ 58 ਜੱਥਿਆਂ ਨੇ ਕੀਰਤਨ ਦਰਬਾਰ ਵਿੱਚ ਭਾਗ ਲਿਆ, ਜਿਸ ਵਿੱਚ ਬੱਚਿਆਂ ਅਤੇ ਮਾਪਿਆਂ ਨੇ ਬਹੁਤ ਉਤਸ਼ਾਹ ਦਿਖਾਇਆ। ਜਿੰਨ੍ਹਾਂ ਮਾਪਿਆਂ ਨੇ ਕੀਰਤਨ ਦਰਬਾਰ ਅਤੇ ਖਾਲਸੇ ਦੇ ਸਾਜਨਾ ਦਿਵਸ ਤੇ ਪ੍ਰੇਮ ਅਤੇ ਸ਼ਰਧਾ ਨਾਲ ਲੰਗਰ ਦੀ ਸੇਵਾ ਕੀਤੀ ਅਸੀਂ ਉਨ੍ਹਾਂ ਦੇ ਬਹੁਤ ਧੰਨਵਾਦੀ ਹਾਂ।
Check Also
ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੇ 40ਵੇਂ ਸਾਲ ‘ਤੇ ਐਬਸਫੋਰਡ ਵਿਖੇ ਖੂਨਦਾਨ ਕੈਂਪ ਨੂੰ ਬੇਮਿਸਾਲ ਹੁੰਗਾਰਾ
ਐਬਸਫੋਰਡ/ ਡਾ. ਗੁਰਵਿੰਦਰ ਸਿੰਘ : ਸਿੱਖ ਕੌਮ ਵੱਲੋਂ ਸਿੱਖ ਨਸਲਕੁਸ਼ੀ 1984 ਦੀ ਯਾਦ ਵਿੱਚ, ਕੈਨੇਡਾ …