ਹਾਈਕੋਰਟ ਦੇ ਫੈਸਲੇ ਨੂੰ ਐਸ ਆਈ ਟੀ ਨੇ ਸੁਪਰੀਮ ਕੋਰਟ ‘ਚ ਦਿੱਤੀ ਚੁਣੌਤੀ
ਨਵੀਂ ਦਿੱਲੀ/ਬਿਊਰੋ ਨਿਊਜ਼
ਸੁਪਰੀਮ ਕੋਰਟ ਨੇ 1984 ਦੇ ਸਿੱਖ ਕਤਲੇਆਮ ਦੇ ਮੁਲਜ਼ਮ ਕਾਂਗਰਸੀ ਆਗੂ ਸੱਜਣ ਕੁਮਾਰ ਤੋਂ ਉਨ੍ਹਾਂ ਦੀ ਅਗਾਊਂ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਐੱਸ.ਆਈ.ਟੀ. ਦੀ ਇਕ ਪਟੀਸ਼ਨ ‘ਤੇ ਜਵਾਬ ਮੰਗਿਆ ਹੈ। ਜਸਟਿਸ ਏਕੇ ਸਿਕਰੀ ਤੇ ਅਸ਼ੋਕ ਭੂਸ਼ਣ ਨੇ ਕਿਹਾ ਕਿ ਇਨ੍ਹਾਂ ਕੇਸਾਂ ਨੂੰ ਬਹੁਤ ਦੇਰੀ ਹੋ ਚੁੱਕੀ ਹੈ ਜਦਕਿ ਇਨ੍ਹਾਂ ਦਾ ਫੈਸਲਾ ਛੇਤੀ ਕੀਤਾ ਜਾਣਾ ਚਾਹੀਦਾ ਸੀ। ਬੈਂਚ ਨੇ ਕਿਹਾ ਕਿ 30 ਸਾਲ ਤੋਂ ਵੱਧ ਪੁਰਾਣੇ ਮਾਮਲੇ ਵਿੱਚ ਹਾਈਕੋਰਟ ਨੂੰ ਜ਼ਮਾਨਤ ਦੇਣ ਲਈ 200 ਸਫ਼ੇ ਲਿਖਣੇ ਪਏ ਜਦਕਿ ਇਹ ਕੰਮ 40-50 ਸਫ਼ਿਆਂ ਵਿੱਚ ਹੀ ਕੀਤਾ ਜਾ ਸਕਦਾ ਸੀ। ਜ਼ਿਕਰਯੋਗ ਹੈ ਕਿ 21 ਦਸੰਬਰ 2016 ਨੂੰ ਸੱਜਣ ਕੁਮਾਰ ਨੂੰ ਦਿੱਲੀ ਹਾਈਕੋਰਟ ਤੋਂ ਸਿੱਖ ਕਤਲੇਆਮ ਦੌਰਾਨ ਮਾਰੇ ਗਏ ਤਿੰਨ ਸਿੱਖਾਂ ਦੇ ਦੋ ਮਾਮਲਿਆਂ ਵਿੱਚ ਅਗਾਊਂ ਜ਼ਮਾਨਤ ਮਿਲ ਗਈ ਸੀ। ਹਾਈਕੋਰਟ ਦੇ ਇਸ ਫੈਸਲੇ ਨੂੰ ਐਸਆਈਟੀ ਨੇ ਹੁਣ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
Check Also
1984 ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਖਿਲਾਫ਼ ਫੈਸਲਾ ਟਲਿਆ
ਅਗਲੀ ਸੁਣਵਾਈ ਦੌਰਾਨ ਅਦਾਲਤ 16 ਦਸੰਬਰ ਨੂੰ ਸੁਣਾਏਗੀ ਫੈਸਲਾ ਨਵੀਂ ਦਿੱਲੀ/ਬਿਊਰੋ ਨਿਊਜ਼ : 1984 ਸਿੱਖ …