Breaking News
Home / ਕੈਨੇਡਾ / ਪੰਜਾਬੀ ਪਰਵਾਸੀ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ

ਪੰਜਾਬੀ ਪਰਵਾਸੀ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਕਾਰਜਕਾਰਨੀ ਦੀ ਹੋਈ ਮੀਟਿੰਗ

ਬਰੈਂਪਟਨ/ਬਿਊਰੋ ਨਿਊਜ਼ : ਪੰਜਾਬੀ ਪਰਵਾਸੀ ਪੈੱਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਕਾਰਜਕਾਰੀ ਕਮੇਟੀ ਦੀ ਲੰਘੇ ਸ਼ੁੱਕਰਵਾਰ ਇਸ ਦੇ ਪ੍ਰਧਾਨ ਪਰਮਜੀਤ ਸਿੰਘ ਬੜਿੰਗ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ ਜਿਸ ਦੌਰਾਨ ਹੋਏ ਵਿਚਾਰ-ਵਟਾਂਦਰੇ ਤੋਂ ਬਾਅਦ ਕਈ ਫ਼ੈਸਲੇ ਲਏ ਗਏ। ਮੀਟਿੰਗ ਵਿਚ ਬਰੈਂਪਟਨ ਵਿਚ ਪਿਛਲੇ ਦਿਨੀਂ ਵਾਪਰੀਆਂ ਵਿਦਿਆਰਥੀ ਹਿੰਸਕ ਕਾਰਵਾਈਆਂ ਕਾਫ਼ੀ ਚਰਚਾ ਦਾ ਵਿਸ਼ਾ ਬਣੀਆਂ।
ਪ੍ਰੈੱਸ ਦੇ ਨਾਂ ਜਾਰੀ ਬਿਆਨ ਵਿਚ ਪ੍ਰਧਾਨ ਪਰਮਜੀਤ ਬੜਿੰਗ ਅਤੇ ਜਨਰਲ ਸਕੱਤਰ ਪ੍ਰੋ. ਜਗੀਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਛੇਵਾਂ ਤਨਖ਼ਾਹ ਕਮਿਸ਼ਨ ਸਥਾਪਿਤ ਤਾਂ ਕੀਤਾ ਗਿਆ ਹੈ ਪਰ ਉਸ ਦੇ ਵੱਲੋਂ ਅਜੇ ਤੱਕ ਕਰਮਚਾਰੀਆਂ ਦੀਆਂ ਤਨਖ਼ਾਹਾਂ ਵਿਚ ਵਾਧੇ ਬਾਰੇ ਕੋਈ ਕਾਰਵਾਈ ਨਹੀਂ ਕੀਤੀ ਗਈ। ਪੰਜਾਬ ਸਰਕਾਰ ਵੱਲੋਂ ਮਹਿੰਗਾਈ-ਭੱਤੇ ਦੀਆਂ ਬਣਦੀਆਂ ਕਿਸ਼ਤਾਂ ਦੀ ਅਦਾਇਗੀ ਵੀ ਨਹੀਂ ਕੀਤੀ ਗਈ। ਆਪਣੇ ਬਿਆਨ ਵਿਚ ਉਨ੍ਹਾਂ ਵੱਲੋਂ ਛੇਵੇਂ ਤਨਖ਼ਾਹ ਕਮਿਸ਼ਨ ਵੱਲੋਂ ਕਰਮਚਾਰੀਆਂ ਦੀਆਂ ਤਨਖ਼ਾਹਾਂ ਬਾਰੇ ਆਪਣੀਆਂ ਸਿਫ਼ਾਰਿਸ਼ਾਂ ਜਲਦੀ ਕਰਨ ਬਾਰੇ ਆਸ ਪ੍ਰਗਟ ਕੀਤੀ ਗਈ ਅਤੇ ਬੀਤੇ ਦਿਨੀਂ ਹੋਈਆਂ ਵਿਦਿਆਰਥੀ ਹਿੰਸਕ ਘਟਨਾਵਾਂ ਦੀ ਨਿਖੇਧੀ ਕੀਤੀ ਗਈ। ਬਿਆਨ ਵਿਚ ਵਿਦਿਆਰਥੀਆਂ ਨੂੰ ਅਜਿਹੀਆਂ ਕਾਰਵਾਈਆਂ ਤੋਂ ਦੂਰ ਰਹਿਣ ਅਤੇ ਆਪਣੀ ਪੜ੍ਹਾਈ ਧਿਆਨ ਕੇਂਦਰਿਤ ਕਰਨ ਦੀ ਅਪੀਲ ਕੀਤੀ ਗਈ।

Check Also

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੇ ਸਮਾਗ਼ਮ ਵਿਚ ਸਵ. ਗੁਰਦਾਸ ਮਿਨਹਾਸ ਨੂੰ ਭੇਂਟ ਕੀਤੀ ਗਈ ਸ਼ਰਧਾਂਜਲੀ

‘ਪੰਜਾਬ ਦੀ ਕੋਇਲ’ ਸੁਰਿੰਦਰ ਕੌਰ ਦੇ ਜਨਮ-ਦਿਨ ‘ਤੇ ਕੀਤਾ ਗਿਆ ਯਾਦ ਤੇ ਕਵੀ-ਦਰਬਾਰ ਵੀ ਹੋਇਆ …