ਬਰੈਂਪਟਨ/ਬਿਊਰੋ ਨਿਊਜ਼ : ਨਾਰਥ ਅਮੈਰਿਕਨ ਤਰਕਸ਼ੀਲ ਸੁਸਾਇਟੀ ਆਫ ਓਨਟਾਰੀਓ, ਕਮੇਟੀ ਆਫ ਪਰੋਗਰੈਸਿਵ ਪਾਕਿਸਤਾਨੀ ਕੈਨੇਡੀਅਨ ਅਤੇ ਇੰਡੋ ਕੈਨੇਡੀਅਨ ਵਰਕਰਜ਼ ਐਸੋਸੀਏਸ਼ਨ ਦੇ ਸਾਂਝੇ ਯਤਨਾਂ ਨਾਲ ਲਹਿੰਦੇ ਪੰਜਾਬ ਦੇ ਲੋਕ ਪੱਖੀ ਕਵੀ ਬਾਬਾ ਨਾਜ਼ਮੀ ਸਬੰਧੀ ਪ੍ਰੋਗਰਾਮ 340 ਵੋਡਨ ਸਟਰੀਟ ਈਸਟ ਤੇ ਸੈਂਚੁਰੀ ਗਾਰਡਨ ਰੀਕਰੇਸ਼ਨ ਸੈਂਟਰ ਵਿੱਚ ਵੋਡਨ ਅਤੇ ਰੁਦਰਫੋਰਡ ਦੇ ਇੰਟਰਸੈਕਸ਼ਨ ਤੇ 28 ਜੁਲਾਈ ਦਿਨ ਸ਼ਨੀਵਾਰ 2 ਵਜੇ ਸ਼ੁਰੂ ਹੋਵੇਗਾ।
ਬਾਬਾ ਨਾਜਮੀ ਪਾਕਿਸਤਾਨ ਵਿਚਲੇ ਪੰਜਾਬ ਦੇ ਕਮਿਊਨਿਸਟ ਸੋਚ ਨੂੰ ਪਰਨਾਏ ਹੋਏ ਕਵੀ ਹਨ ਜਿਨ੍ਹਾਂ ਨੇ ਰਾਜਨੀਤਕ ਲੋਕਾਂ ਦੁਆਰਾ ਦੋਹਾਂ ਪੰਜਾਬਾਂ ਦੇ ਲੋਕਾਂ ਵਿੱਚ ਨਫਰਤ ਫੈਲਾਉਣ ਦੀ ਥਾਂ ਤੇ ਭਾਈਚਾਰਕ ਸਾਂਝ ਮਜਬੂਤ ਕਰਨ ਦਾ ਹੋਕਾ ਦਿੱਤਾ ਹੈ। ਉਹ ਸ਼ਾਹਮੁਖੀ ਲਿਪੀ ਵਿੱਚ ਪੰਜਾਬੀ ਕਵਿਤਾ ਲਿਖਣ ਲਈ ਕੌਮਾਂਤਰੀ ਪੱਧਰ ‘ਤੇ ਜਾਣੇ ਜਾਂਦੇ ਹਨ। ਕਿਰਤੀ ਵਰਗ ਨਾਲ ਸਬੰਧਤ ਹੋਣ ਕਾਰਣ ਉਹ ਜਮੀਨੀ ਪੱਧਰ ਤੇ ਸਾਧਾਰਨ ਲੋਕਾਂ ਨਾਲ ਜੁੜੇ ਹੋਏ ਹਨ ਅਤੇ ਆਪਣੀ ਲੇਖਣੀ ਰਾਹੀਂ ਲੋਕਾਂ ਨੂੰ ਆਪਣੀ ਕਿਸਮਤ ਘਾੜੇ ਬਣਾਉਨ ਲਈ ਪਰੇਰਨਾ ਦਿੰਦੇ ਹਨ। ਪ੍ਰਬੰਧਕਾਂ ਵਲੋਂ ਸਮੂਹ ਜਥੇਬੰਦੀਆਂ ਅਤੇ ਲੋਕਾਂ ਨੂੰ ਸੱਦਾ ਹੈ ਕਿ ਉਹ ਬਾਬਾ ਨਾਜ਼ਮੀ ਦੇ ਵਿਚਾਰ ਅਤੇ ਕਵਿਤਾਵਾਂ ਸੁਣਨ ਲਈ ਜਰੂਰ ਪਹੁੰਚਣ। ਪਰੋਗਰਾਮ ਤੋਂ ਬਾਅਦ ਖਾਣੇ ਦਾ ਪਰਬੰਧ ਹੋਵੇਗਾ। ਇਸ ਪ੍ਰੋਗਰਾਮ ਲਈ ਸਿਰਫ ਦਸ ਡਾਲਰ ਦੀ ਟਿਕਟ ਰੱਖੀ ਗਈ ਹੈ। ਪ੍ਰੋਗਰਾਮ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਬਲਦੇਵ ਰਹਿਪਾ 416-881-7202, ਉਮਾਰ ਲਤੀਫ 647-231-6771 ਜਾਂ ਸੁਰਜੀਤ ਸਹੋਤਾ 416-704-0745 ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Check Also
ਕੈਨੇਡਾ ਦੇ ਪਹਿਲੇ ਗ੍ਰੰਥੀ ਭਾਈ ਬਲਵੰਤ ਸਿੰਘ ਜੀ ਖੁਰਦਪੁਰ ਦੇ ਸ਼ਹਾਦਤ ਦਿਹਾੜੇ ‘ਤੇ ਖੁਰਦਪੁਰ ਨਗਰ ਨਿਵਾਸੀਆਂ ਵੱਲੋਂ ਸਮਾਗਮ
ਸਰੀ : ਕੈਨੇਡਾ ਦੀ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਦੇ ਪਹਿਲੇ ਗ੍ਰੰਥੀ, ਸਿੰਘ ਸਾਹਿਬ ਭਾਈ ਬਲਵੰਤ …