ਜਾਅਲੀ ਨਿਕਲੀ ਗ੍ਰੈਜੂਏਸ਼ਨ ਦੀ ਡਿਗਰੀ
ਚੰਡੀਗੜ੍ਹ/ਬਿਊਰੋ ਨਿਊਜ਼ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਅਤੇ ਅਰਜੁਨ ਐਵਾਰਡ ਨਾਲ ਸਨਮਾਨਿਤ ਹਰਮਨਪ੍ਰੀਤ ਕੌਰ ਨੂੰ ਡੀ. ਐੱਸ. ਪੀ. ਦੀ ਨੌਕਰੀ ਤੋਂ ਹੱਥ ਧੋਣਾ ਪੈ ਸਕਦਾ ਹੈ। ਪੁਲਿਸ ਜਾਂਚ ਵਿਚ ਉਸ ਦੀ ਗ੍ਰੈਜੂਏਸ਼ਨ ਦੀ ਡਿਗਰੀ ਫਰਜ਼ੀ ਪਾਈ ਗਈ ਹੈ। ਪੰਜਾਬ ਦੇ ਮੋਗਾ ਜ਼ਿਲ੍ਹੇ ਦੀ ਰਹਿਣ ਵਾਲੀ ਹਰਮਨਪ੍ਰੀਤ ਨੇ ਪੰਜਾਬ ਪੁਲਿਸ ਵਿਚ ਇਕ ਮਾਰਚ ਨੂੰ ਡੀ. ਐੱਸ. ਪੀ. ਦੇ ਤੌਰ ‘ਤੇ ਅਹੁਦਾ ਸੰਭਾਲਿਆ ਸੀ। ਇਸ ਕਾਰਨ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖੀ ਹੈ ਕਿ ਗ੍ਰੈਜੂਏਸ਼ਨ ਦੀ ਡਿਗਰੀ ਫਰਜ਼ੀ ਪਾਏ ਜਾਣ ਕਾਰਨ ਹਰਮਨਪ੍ਰੀਤ ਡੀ. ਐੱਸ. ਪੀ. ਦੇ ਅਹੁਦੇ ‘ਤੇ ਨੌਕਰੀ ਜਾਰੀ ਨਹੀਂ ਰੱਖ ਸਕਦੀ। ਦੂਜੇ ਪਾਸੇ ਹਰਮਨਪ੍ਰੀਤ ਦਾ ਕਹਿਣਾ ਹੈ ਕਿ ਉਸ ਨੂੰ ਨਹੀਂ ਪਤਾ ਕਿ ਕੀ ਗੱਲ ਹੈ। ਉਸ ਨੇ ਕਿਹਾ ਕਿ ਉਹ ਵਿਭਾਗ ਨਾਲ ਗੱਲਬਾਤ ਕਰਕੇ ਹੀ ਕੁਝ ਕਰ ਸਕਦੀ ਹੈ।
Check Also
ਸ਼ੋ੍ਮਣੀ ਅਕਾਲੀ ਦਲ ਨੇ ਲੁਧਿਆਣਾ ਪੱਛਮੀ ਤੋਂ ਪਰਉਪਕਾਰ ਸਿੰਘ ਘੁੰਮਣ ਨੂੰ ਬਣਾਇਆ ਉਮੀਦਵਾਰ
‘ਆਪ’ ਦੇ ਸੰਜੀਵ ਅਰੋੜਾ ਅਤੇ ਕਾਂਗਰਸ ਭਾਰਤ ਭੂਸ਼ਣ ਆਸ਼ੂ ਨਾਲ ਹੋਵੇਗਾ ਮੁਕਾਬਲਾ ਲੁਧਿਆਣਾ/ਬਿਊਰੋ ਨਿਊਜ਼ : …