ਪਾਲਕੀ ਸਾਹਿਬ ਦੀ ਕੀਤੀ ਸੇਵਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵ-ਨਿਯੁਕਤ ਚੀਫ਼ ਜਸਟਿਸ ਕ੍ਰਿਸ਼ਨ ਮੁਰਾਰੀ ਤੇ ਉਨ੍ਹਾਂ ਦੀ ਪਤਨੀ ਰੂਪਮ ਸ੍ਰੀਵਾਸਤਵ ਐਤਵਾਰ ਨੂੰ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨ੍ਹਾਂ ਪਾਲਕੀ ਸਾਹਿਬ ਦੀ ਸੇਵਾ ਵੀ ਕੀਤੀ ਤੇ ਸੰਗਤ ਨਾਲ ਬੈਠ ਕੇ ਹੁਕਮਨਾਮਾ ਸਰਵਣ ਕੀਤਾ। ਪਾਲਕੀ ਸਾਹਿਬ ਦੀ ਸੇਵਾ ਵੇਲੇ ਰਜਿਸਟਰਾਰ ਜਨਰਲ ਹਾਈਕੋਰਟ ਅਰੁਣ ਕੁਮਾਰ ਤਿਆਗੀ, ਜ਼ਿਲ੍ਹਾ ਤੇ ਸੈਸ਼ਨ ਜੱਜ ਕੇ.ਐੱਸ. ਕੰਗ ਤੇ ਹੋਰ ਸੀਨੀਅਰ ਜੱਜ ਵੀ ਉਨ੍ਹਾਂ ਨਾਲ ਸਨ।
ਉਨ੍ਹਾਂ ਇੱਥੇ ਯਾਤਰੂ ਕਿਤਾਬ ਵਿੱਚ ਆਪਣੀਆਂ ਭਾਵਨਾਵਾਂ ਦਰਜ ਕਰਦਿਆਂ ਆਖਿਆ ਕਿ ਹਰਿਮੰਦਰ ਸਾਹਿਬ ਵਿੱਚ ਪਾਲਕੀ ਦੀ ਸੇਵਾ ਕਰਕੇ ਉਨ੍ਹਾਂ ਦਾ ਮਨ ਤੇ ਆਤਮਾ ਪਵਿੱਤਰ ਹੋਈ ਹੈ। ਅਜਿਹਾ ਅਸਥਾਨ ਉਨ੍ਹਾਂ ਨੇ ਪਹਿਲਾ ਨਹੀਂ ਦੇਖਿਆ, ਜਿੱਥੇ ਲੱਖਾਂ ਸ਼ਰਧਾਲੂਆਂ ਦੀ ਆਮਦ ਦੇ ਬਾਵਜੂਦ ਇੰਨੀ ਸਫ਼ਾਈ ਹੋਵੇ। ਇਸ ਮਗਰੋਂ ਉਨ੍ਹਾਂ ਨੂੰ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿਗ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਡਾ. ਰੂਪ ਸਿੰਘ, ਮੀਤ ਸਕੱਤਰ ਸੁਲੱਖਣ ਸਿੰਘ, ਮੈਨੇਜਰ ਮੁਖਤਾਰ ਸਿੰਘ ਤੇ ਵਧੀਕ ਮੈਨੇਜਰ ਰਾਜਿੰਦਰ ਸਿੰਘ ਰੂਬੀ ਵੱਲੋਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮਗਰੋਂ ਕ੍ਰਿਸ਼ਨਾ ਮੁਰਾਰੀ ਤੇ ਉਨ੍ਹਾਂ ਦੀ ਪਤਨੀ ਨੇ ਦੁਰਗਿਆਣਾ ਮੰਦਰ ਵੀ ਮੱਥਾ ਟੇਕਿਆ ਤੇ ਮਗਰੋਂ ਜਲ੍ਹਿਆਂਵਾਲਾ ਬਾਗ਼ ਵੀ ਪੁੱਜੇ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਉਨ੍ਹਾਂ ਕਿਹਾ ਕਿ ਪੀੜਤ ਨੂੰ ਛੇਤੀ ਨਿਆਂ ਦਿਵਾਉਣਾ ਉਨ੍ਹਾਂ ਦੀ ਤਰਜੀਹ ਰਹੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …