ਲੰਘੇ ਸਾਲ 25 ਅਗਸਤ ਨੂੰ ਡੇਰਾ ਪ੍ਰੇਮੀਆਂ ਨੇ ਪੰਚਕੂਲਾ ‘ਚ ਫੈਲਾਈ ਸੀ ਹਿੰਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਚਕੁਲਾ ‘ਚ ਡੇਰਾ ਸਿਰਸਾ ਪ੍ਰੇਮੀਆਂ ਵਲੋਂ ਕੀਤੀ ਗਈ ਹਿੰਸਾ ਸਬੰਧੀ ਅਦਾਲਤ ਨੇ 41 ਡੇਰਾ ਪ੍ਰੇਮੀਆਂ ਵਿਰੁੱਧ ਲੱਗੇ ਦੇਸ਼ਧ੍ਰੋਹ ਦੇ ਇਲਜ਼ਾਮ ਹਟਾ ਦਿੱਤੇ ਹਨ। ਇਹ ਇਲਜ਼ਾਮ ਸਰਕਾਰ ਦੀ ਮਿਹਰਬਾਨੀ ਕਰਕੇ ਹਟਾਏ ਗਏ ਹਨ। ਡੇਰਾ ਇੰਚਾਰਜ ਚਮਕੌਰ ਸਿੰਘ ਤੇ ਮੀਡੀਆ ਕੋਆਰਡੀਨੇਟਰ ਸਪਰਿੰਦਰ ਧੀਮਾਨ ਇੰਸਾਂ ਤੇ ਪਵਨ ਇੰਸਾਂ ਵੀ ਦੇਸ਼ਧ੍ਰੋਹ ਵਾਲੇ 41 ਮੁਲਜ਼ਮਾਂ ਵਿੱਚ ਸ਼ਾਮਲ ਸਨ। ਬਚਾਅ ਪੱਖ ਦੇ ਵਕੀਲ ਸੁਰੇਸ਼ ਰੋਹੀਲਾ ਨੇ ਅਦਾਲਤ ਵਿੱਚ ਦੱਸਿਆ ਕਿ ਆਈਪੀਸੀ ਦੀ ਧਾਰਾ 121, 121-ਏ ਤੇ 122 ਤਹਿਤ ਸੂਬਾ ਸਰਕਾਰ ਨੇ ਮੁਲਜ਼ਮਾਂ ਵਿਰੁੱਧ ਮੁਕੱਦਮਾ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਤੇ ਬਾਕੀ ਰਹਿੰਦੇ ਇਲਜ਼ਾਮਾਂ ਤਹਿਤ ਦੋਸ਼ ਤੈਅ ਕਰਨ ਦੀ ਮੰਗ ਕੀਤੀ ਸੀ। ਚੇਤੇ ਰਹੇ ਕਿ ਪਿਛਲੇ ਸਾਲ 25 ਅਗਸਤ ਨੂੰ ਜਦੋਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਸੁਣਾਈ ਤਾਂ ਡੇਰਾ ਪ੍ਰੇਮੀਆਂ ਨੇ ਪੰਚਕੂਲਾ ਵਿਚ ਹਿੰਸਾ ਨੂੰ ਅੰਜਾਮ ਦਿੱਤਾ ਸੀ। ਇਸ ਹਿੰਸਾ ਵਿਚ ਕਈਆਂ ਦੀ ਜਾਨ ਵੀ ਚਲੀ ਗਈ ਸੀ ਤੇ ਕਰੋੜਾਂ ਦੀ ਸਰਕਾਰੀ ਅਤੇ ਨਿੱਜੀ ਸੰਪਤੀ ਦਾ ਨੁਕਸਾਨ ਹੋਇਆ ਸੀ।
Check Also
ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੋ ਦਸੰਬਰ ਨੂੰ ਸੌਂਪਣੇ ਆਪਣਾ ਸਪੱਸ਼ਟੀਕਰਨ
ਕਿਹਾ : ਮੇਰਾ ਰੋਮ ਰੋਮ ਸ੍ਰੀ ਅਕਾਲ ਤਖਤ ਸਾਹਿਬ ਨੂੰ ਹੈ ਸਮਰਪਿਤ ਅੰਮਿ੍ਰਤਸਰ/ਬਿਊਰੋ ਨਿਊਜ਼ : …