21.4 C
Toronto
Thursday, June 11, 2026
spot_img
Homeਭਾਰਤਅੰਨਾ ਹਜ਼ਾਰੇ ਵਲੋਂ ਮੁੜ ਅੰਦੋਲਨ ਸ਼ੁਰੂ ਕਰਨ ਦੀ ਧਮਕੀ

ਅੰਨਾ ਹਜ਼ਾਰੇ ਵਲੋਂ ਮੁੜ ਅੰਦੋਲਨ ਸ਼ੁਰੂ ਕਰਨ ਦੀ ਧਮਕੀ

ਕਿਹਾ, ਮੋਦੀ ਸਰਕਾਰ ਨੇ ਜਨਤਾ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2 ਅਕਤੂਬਰ ਤੋਂ ਮੁੜ ਸ਼ੁਰੂ ਕਰਾਂਗਾ ਅੰਦੋਲਨ
ਨਵੀਂ ਦਿੱਲੀ/ਬਿਊਰੋ ਨਿਊਜ਼
ਸਮਾਜ ਸੇਵੀ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਅੰਦੋਲਨ ਸ਼ੁਰੂ ਕਰਨ ਦੀ ਧਮਕੀ ਦਿੱਤੀ ਹੈ। ਅੰਨਾ ਹਜ਼ਾਰੇ ਨੇ ਮੋਦੀ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਇਹ ਸਰਕਾਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ, ਲੋਕਪਾਲ ਅਤੇ ਲੋਕ ਆਯੁਕਤ ਦੀ ਨਿਯੁਕਤੀ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਅੰਨਾ ਹਜ਼ਾਰੇ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕੀਤੇ ਤਾਂ 2 ਅਕਤੂਬਰ ਤੋਂ ਰਾਲੇਗਣਸਿੱਧੀ ਵਿਖੇ ਮੁੜ ਤੋਂ ਆਪਣਾ ਅੰਦੋਲਨ ਸ਼ੁਰੂ ਕਰ ਦੇਣਗੇ।ઠਜਾਣਕਾਰੀ ਮੁਤਾਬਕ ਅੰਨਾ ਨੇ ਪ੍ਰਧਾਨ ਮੰਤਰੀ ਦਫਤਰ ਵਿਖੇ ਰਾਜ ਮੰਤਰੀ ਡਾ. ਜਤਿੰਦਰ ਸਿੰਘ ਨੂੰ ਲਿਖੀ ਚਿੱਠੀ ਵਿਚ ਅੰਦੋਲਨ ਸਬੰਧੀ ਚੌਕਸ ਕੀਤਾ ਹੈ। ਚਿੱਠੀ ਦੀਆਂ ਕਾਪੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਭੇਜੀਆਂ ਗਈਆਂ ਹਨ।

RELATED ARTICLES
POPULAR POSTS