ਪੁਲਿਸ ਸੀਸੀ ਟੀਵੀ ਕੈਮਰਿਆਂ ਦੇ ਸਹਾਰੇ ਜਾਂਚ ਕਰਨ ਲੱਗੀ
ਬਰਨਾਲਾ/ਬਿਊਰੋ ਨਿਊਜ਼
ਲੰਘੀ ਦੇਰ ਰਾਤ 10 ਕੁ ਵਜੇ ਬਰਨਾਲਾ ਵਿਚ ਇਕ ਨੌਜਵਾਨ ਕੋਲੋਂ ਲੁਟੇਰਿਆਂ ਨੇ 5 ਲੱਖ ਰੁਪਏ ਖੋਹ ਲਏ ਅਤੇ ਬਾਅਦ ਵਿਚ ਉਸ ਨੌਜਵਾਨ ਦਾ ਕਤਲ ਕਰ ਦਿੱਤਾ। ਜਾਣਕਾਰੀ ਅਨੁਸਾਰ 27 ਸਾਲਾ ਹਿਮਾਂਸ਼ੂ ਦਾਨੀਆ ਜੋ ਠੇਕਿਆਂ ਤੋਂ ਨਕਦੀ ਇਕੱਠੀ ਕਰਕੇ ਆਪਣੇ ਘਰ ਜਾ ਰਿਹਾ ਸੀ ਕਿ ਰਸਤੇ ਵਿਚ ਲੁਟੇਰਿਆਂ ਨੇ ਘੇਰ ਕੇ ਉਸ ਕੋਲੋਂ 5 ਲੱਖ ਰੁਪਏ ਲੁੱਟ ਲਏ ਤੇ ਉਸ ਦੇ ਸਿਰ ਵਿਚ ਗੋਲੀ ਮਾਰ ਦਿੱਤੀ। ਰਜਿੰਦਰਾ ਹਸਪਤਾਲ ਪਟਿਆਲਾ ਲਿਜਾਂਦੇ ਸਮੇਂ ਉਸਦੀ ਰਸਤੇ ਵਿਚ ਹੀ ਮੌਤ ਹੋ ਗਈ। ਪੁਲਿਸ ਇਸ ਮਾਮਲੇ ਨੂੰ ਲੁੱਟ ਖੋਹ ਦੇ ਨਜ਼ਰੀਏ ਨਾਲ ਵੇਖ ਰਹੀ ਹੈ ਪਰ ਕਤਲ ਦਾ ਕਾਰਨ ਆਪਸੀ ਰੰਜ਼ਿਸ਼ ਜਾਂ ਪੁਰਾਣੀ ਦੁਸ਼ਮਣੀ ਵੀ ਹੋ ਸਕਦਾ ਹੈ। ਪੁਲਿਸ ਘਟਨਾ ਸਥਾਨ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਵੀ ਜਾਂਚ ਕਰ ਰਹੀ ਹੈ।
Check Also
ਪੰਜਾਬ ਨੂੰ ਮਿਲੇ ਦੋ ਨਵੇਂ ਸੂਚਨਾ ਕਮਿਸ਼ਨਰ
ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਚੁਕਾਈ ਅਹੁਦੇ ਦੀ ਸਹੁੰ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਰਾਜ ਸੂਚਨਾ …