ਪੰਜਾਬ ਦੇ ਟੂਰਿਜ਼ਮ ਸੈਕਟਰ ਵਿਚ ਬਹੁਤ ਕਮੀਆਂ : ਸਿੱਧੂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਸਥਾਨਕ ਸਰਕਾਰਾਂ ਤੇ ਸੈਰ ਸਪਾਟਾ ਮੰਤਰੀ ਨਵਜੋਤ ਸਿੱਧੂ ਨੇ ਪੰਜਾਬ ਟੂਰਿਜ਼ਮ ਮਾਮਲੇ ਸਬੰਧੀ ਦਿੱਲੀ ਵਿਚ ਏਸ਼ੀਅਨ ਡਿਵੈਲਪਮੈਂਟ ਬੈਂਕ ਦੇ ਰਾਸ਼ਟਰੀ ਹੈੱਡ ਨਾਲ ਮੀਟਿੰਗ ਕੀਤੀ ਹੈ। ਨਵਜੋਤ ਸਿੱਧੂ ਹੋਰਾਂ ਨੇ ਦੱਸਿਆ ਕਿ ਪੰਜਾਬ ਵਿਚ ਸੈਰ ਸਪਾਟਾ ਸਥਾਨਾਂ ਦੇ ਰੱਖ ਰਖਾਵ ਲਈ ਏਸ਼ੀਅਨ ਡਿਵੈਲਪਮੈਂਟ ਬੈਂਕ 6200 ਕਰੋੜ ਰੁਪਏ ਕਰਜ਼ ਦੇ ਤੌਰ ‘ਤੇ ਦੇਵੇਗਾ।ਇਸ ਕਰਜ਼ ਬਦਲੇ ਇੱਕ ਫੀਸਦੀ ਵਿਆਜ ਦਰ 30 ਸਾਲਾਂ ਲਈ ਦਿੱਤਾ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਫਿਲਹਾਲ ਪੰਜਾਬ ਦੇ ਟੂਰਿਜ਼ਮ ਸੈਕਟਰ ਵਿਚ ਕਈ ਕਮੀਆਂ ਹਨ ਜਿਸ ਦੇ ਚੱਲਦਿਆਂ ਟੂਰਿਸਟ ਨਹੀਂ ਆਉਂਦੇ। ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਟੂਰਿਜ਼ਮ ਨੂੰ ਬੜਾਵਾ ਦੇਣ ਲਈ ਬਲਿਊ ਪ੍ਰਿੰਟ ਤਿਆਰ ਕੀਤਾ ਗਿਆ ਹੈ ਜਿਸ ‘ਤੇ ਛੇਤੀ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।
Check Also
ਪੰਜਾਬ ’ਚ ਧਰਮ ਪਰਿਵਰਤਨ ’ਤੇ ਐਸਜੀਪੀਸੀ ਨੇ ਜਤਾਈ ਚਿੰਤਾ
ਯੋਗੀ ਅੱਤਿਆਨਾਥ ਦੇ ਬਿਆਨ ਦਾ ਕੀਤਾ ਗਿਆ ਸਮਰਥਨ ਚੰਡੀਗੜ੍ਹ/ਬਿਊਰੋ ਨਿਊਜ਼ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ …