ਅਨ ਏਡਿਡ ਕਾਲਜਾਂ ਦੇ ਵਿਦਿਆਰਥੀ ਮੁਹਿੰਮ ‘ਚ ਲੈਣਗੇ ਹਿੱਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ਵਿਚ ਸੂਬੇ ਦੇ ਅਨ-ਏਡਿਡ ਕਾਲਜਾਂ ਦੇ ਵਿਦਿਆਰਥੀਆਂ ਨੇ ਵੀ ਹਿੱਸਾ ਲੈਣ ਦਾ ਫੈਸਲਾ ਲਿਆ ਹੈ। ਇਸ ਸਬੰਧੀ ਅਨ-ਏਡਿਡ ਪ੍ਰਾਈਵੇਟ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਵਫਦ ਨੇ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ, ਜਿਸ ਵਿਚ ਐਕਸ਼ਨ ਕਮੇਟੀ ਦੇ ਚੇਅਰਮੈਨ ਤੇ ਕਾਂਗਰਸੀ ਆਗੂ ਅਸ਼ਵਨੀ ਸ਼ੇਖੜੀ ਵੀ ਸ਼ਾਮਲ ਸਨ। ਵਫਦ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੈਬਨਿਟ ਵਿਚ ਲਏ ਗਏ ਫੈਸਲੇ ਦਾ ਸਵਾਗਤ ਕੀਤਾ। ਵਫਦ ਨੇ ਕਿਹਾ ਕਿ ਹੁਣ ਅਨ-ਏਡਿਡ ਕਾਲਜਾਂ ਦੇ ਵਿਦਿਆਰਥੀ ਸੂਬੇ ਵਿਚ ਨਸ਼ਿਆਂ ਦੇ ਖਿਲਾਫ ਡਟ ਜਾਣਗੇ ਅਤੇ ਨਸ਼ਿਆਂ ਨੂੰ ਖਤਮ ਕਰਨ ਵਿਚ ਸਰਕਾਰ ਦਾ ਸਹਿਯੋਗ ਕਰਨਗੇ। ਇਸ ਮੌਕੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿਚ ਨਸ਼ਿਆਂ ਦੀ ਸਮੱਸਿਆ ਗੰਭੀਰ ਹੈ ਕਿਉਂਕਿ ਪਿਛਲੇ 10 ਸਾਲਾਂ ਵਿਚ ਨਸ਼ਿਆਂ ਨੂੰ ਖਤਮ ਕਰਨ ਵੱਲ ਧਿਆਨ ਨਹੀਂ ਦਿੱਤਾ ਗਿਆ।
Check Also
ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਟਰੀਟਮੈਂਟ ਹੋਇਆ ਸ਼ੁਰੂ
ਕੇਂਦਰ ਸਰਕਾਰ ਵੱਲੋਂ 14 ਫਰਵਰੀ ਨੂੰ ਗੱਲਬਾਤ ਲਈ ਦਿੱਤਾ ਸੱਦਾ ਪਟਿਆਲਾ/ਬਿਊਰੋ ਨਿਊਜ਼ : ਕਿਸਾਨੀ ਮੰਗਾਂ …