Breaking News
Home / ਪੰਜਾਬ / ਨਸ਼ਿਆਂ ਦੇ ਮਾਮਲਿਆਂ ਦਾ ਛੇਤੀ ਨਿਪਟਾਰਾ ਕਰਨ ਲਈ ਕੈਪਟਨ ਵਲੋਂ ਨਿਰਦੇਸ਼

ਨਸ਼ਿਆਂ ਦੇ ਮਾਮਲਿਆਂ ਦਾ ਛੇਤੀ ਨਿਪਟਾਰਾ ਕਰਨ ਲਈ ਕੈਪਟਨ ਵਲੋਂ ਨਿਰਦੇਸ਼

ਹਾਈਕੋਰਟ ਵਲੋਂ ਮਿਲੀ ਨਸੀਅਤ ਤੋਂ ਬਾਅਦ ਕੈਪਟਨ ਨੇ ਚੁੱਕਿਆ ਕਦਮ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਨਸ਼ਿਆਂ ਦੇ ਮਾਮਲਿਆਂ ਦਾ ਛੇਤੀ ਨਿਪਟਾਰਾ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ। ਕੈਪਟਨ ਨੇ ਐਡਵੋਕੇਟ ਜਨਰਲ ਨੂੰ ਨਸ਼ਿਆਂ ਸਬੰਧੀ ਮਾਮਲਿਆਂ ਦਾ ਜਲਦੀ ਨਿਬੇੜਾ ਕਰਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਹਾਈਕੋਰਟ ਵਲੋਂ ਮਿਲੀ ਨਸੀਹਤ ਤੋਂ ਬਾਅਦ ਹੀ ਇਹ ਕਦਮ ਚੁੱਕਿਆ ਹੈ। ਮੁੱਖ ਮੰਤਰੀ ਦੇ ਨਿਰਦੇਸ਼ਾਂ ਤੋਂ ਬਾਅਦ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਕਾਨੂੰਨੀ ਵਿਭਾਗ ਦੇ ਨਿਰਦੇਸ਼ਕ ਕੋਲੋਂ ਸਾਰੇ ਜ਼ਿਲ੍ਹਿਆਂ ਤੋਂ ਨਸ਼ਿਆਂ ਬਾਰੇ ਅਸਲ ਹਕੀਕਤ ਬਾਰੇ ਰਿਪੋਰਟ ਮੰਗੀ ਹੈ। ਐਡਵੋਕੇਟ ਜਨਰਲ ਨੇ ਨਿਰਦੇਸ਼ਕ ਵਿਜੇ ਸਿੰਗਲਾ ਨੂੰ ਦੋ ਹਫ਼ਤਿਆਂ ਵਿੱਚ ਜਵਾਬ ਦੇਣ ਲਈ ਕਿਹਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਾਈਕੋਰਟ ਵਿਚ ਇਹ ਭਰੋਸਾ ਦੇਣਾ ਪਿਆ ਸੀ ਕਿ ਨਸ਼ਿਆਂ ਦੇ ਮਾਮਲੇ ਵਿਚ ਸਰਕਾਰ ਤੇਜ਼ੀ ਨਾਲ ਕਾਰਵਾਈ ਕਰੇਗੀ। ਮੁੱਖ ਮੰਤਰੀ ਹਾਈਕੋਰਟ ਵਿਚ ਕਿਸੇ ਹੋਰ ਮਾਮਲੇ ਨੂੰ ਲੈ ਕੇ ਬਿਆਨ ਦਰਜ ਕਰਵਾਉਣ ਪਹੁੰਚੇ ਸਨ, ਪਰ ਉਥੇ ਚਰਚਾ ਨਸ਼ੇ ‘ਤੇ ਛਿੜ ਗਈ ਸੀ।

Check Also

ਭਗਵੰਤ ਮਾਨ ਨੇ ‘ਆਪ’ ਵਿਧਾਇਕਾਂ ਨੂੰ ਕੀਤਾ ਸੁਚੇਤ

ਫੁੱਟ ਪਾਊ ਤਾਕਤਾਂ ਤੋਂ ਸੁਚੇਤ ਰਹਿਣ ਦਾ ਦਿੱਤਾ ਸੱਦਾ ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ …