Breaking News
Home / ਪੰਜਾਬ / ਨਸ਼ੇ ਦੇ ਮਾਮਲੇ ‘ਚ ਡੋਪ ਟੈਸਟਾਂ ਨੇ ਹੋਰ ਮੁੱਦੇ ਕੀਤੇ ਇਕ ਪਾਸੇ

ਨਸ਼ੇ ਦੇ ਮਾਮਲੇ ‘ਚ ਡੋਪ ਟੈਸਟਾਂ ਨੇ ਹੋਰ ਮੁੱਦੇ ਕੀਤੇ ਇਕ ਪਾਸੇ

ਵਿਧਾਇਕ ਕੁਲਜੀਤ ਸਿੰਘ ਨਾਗਰਾ, ਹਰਪ੍ਰਤਾਪ ਸਿੰਘ ਅਜਨਾਲਾ ਅਤੇ ਡਾ. ਸੁਖਵਿੰਦਰ ਸੁੱਖੀ ਨੇ ਕਰਵਾਇਆ ਡੋਪ ਟੈਸਟ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ‘ਚ ਇਨ੍ਹੀਂ ਦਿਨੀਂ ਨਸ਼ਿਆਂ ਨੂੰ ਕੇ ਸਿਆਸਤ ਪੂਰੀ ਤਰ੍ਹਾਂ ਗਰਮਾਈ ਹੋਈ ਹੈ ਅਤੇ ਹੋਰ ਮੁੱਦੇ ਇਕ ਪਾਸੇ ਰਹਿ ਗਏ ਹਨ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਵਿਚ ਨਸ਼ਿਆਂ ਦੇ ਕਹਿਰ ਨੇ ਕਈ ਨੌਜਵਾਨਾਂ ਦੀ ਜਾਨ ਲੈ ਲਈ। ਇਸ ਤੋਂ ਬਾਅਦ ਨਸ਼ਿਆਂ ਦੇ ਮਾਮਲੇ ਵਿਚ ਪੁਲਿਸ ਦੇ ਕਈ ਸੀਨੀਅਰ ਅਧਿਕਾਰੀਆਂ ਦੀ ਸ਼ੂਮਲੀਅਤ ਵੀ ਦੇਖੀ ਗਈ। ਇਸ ਦੇ ਚੱਲਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਲਾਜ਼ਮੀ ਕਰਨ ਦੇ ਨਿਰਦੇਸ਼ ਦਿੱਤੇ ਗਏ ਅਤੇ ਇਸਦੇ ਨਾਲ ਹੀ ਸਿਆਸਤਦਾਨਾਂ ਦੇ ਡੋਪ ਟੈਸਟ ਦੀ ਗੱਲ ਉਠੀ। ਲੰਘੇ ਕੱਲ੍ਹ ਸਭ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਅਤੇ ਕਾਂਗਰਸੀ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਮੁਹਾਲੀ ਵਿਚ ਡੋਪ ਟੈਸਟ ਕਰਵਾਇਆ। ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਆਪਣਾ ਡੋਪ ਟੈਸਟ ਕਰਵਾਉਣ ਪਹੁੰਚੇ ਸਨ, ਪਰ ਉਨ੍ਹਾਂ ਦਾ ਡੋਪ ਟੈਸਟ ਨਹੀਂ ਹੋ ਸਕਿਆ। ਮੁਹਾਲੀ ਦੇ ਐਸ ਐਮ ਓ ਦਾ ਕਹਿਣਾ ਸੀ ਇੱਥੇ ਹਥਿਆਰਾਂ ਲਈ ਲਾਇਸੈਂਸ ਬਣਾਉਣ ਵਾਸਤੇ ਡੋਪ ਟੈਸਟ ਹੁੰਦੇ ਹਨ। ਅੱਜ ਅਜਨਾਲਾ ਦੇ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਸਿਵਲ ਹਸਪਤਾਲ ਅਜਨਾਲਾ ਵਿਚ ਪੁੱਜ ਕੇ ਆਪਣਾ ਡੋਪ ਟੈੱਸਟ ਕਰਵਾਇਆ ਹੈ। ਬੰਗਾ ਹਲਕੇ ਦੇ ਅਕਾਲੀ ਵਿਧਾਇਕ ਡਾ. ਸੁਖਵਿੰਦਰ ਕੁਮਾਰ ਸੁੱਖੀ ਸਿਵਲ ਹਸਪਤਾਲ ਬੰਗਾ ਵਿਖੇ ਆਪਣਾ ਡੋਪ ਟੈਸਟ ਕਰਵਾਉਣ ਪੁੱਜੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਸੀ ਕਿ ਮੈਂ ਵੀ ਆਪਣਾ ਡੋਪ ਟੈਸਟ ਕਰਵਾਉਣ ਲਈ ਤਿਆਰ ਹਾਂ।

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …