ਕਿਹਾ, ਭਾਰਤੀ ਫੌਜ ਨੂੰ ਸਿੱਖ ਯੋਧਿਆਂ ‘ਤੇ ਮਾਣ
ਅੰਮ੍ਰਿਤਸਰ/ਬਿਊਰੋ ਨਿਊਜ਼
ਭਾਰਤੀ ਫੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਲੰਘੇ ਕੱਲ੍ਹ ਐਤਵਾਰ ਨੂੰ ਆਪਣੀ ਪਤਨੀ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਕੀਰਤਨ ਵੀ ਸਰਵਣ ਕੀਤਾ। ਉਨ੍ਹਾਂ ਅਕਾਲ ਤਖ਼ਤ ਸਾਹਿਬ ‘ਤੇ ਵੀ ਮੱਥਾ ਟੇਕਿਆ। ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਜਨਰਲ ਰਾਵਤ ਨੂੰ ਹਰਿਮੰਦਰ ਸਾਹਿਬ ਦਾ ਮਾਡਲ ਤੇ ਸਿਰੋਪਾਓ ਭੇਟ ਕੀਤਾ। ਉਨ੍ਹਾਂ ਦਰਬਾਰ ਸਾਹਿਬ ਦੀ ਵਿਜ਼ਿਟਰ ਬੁੱਕ ਵਿੱਚ ਲਿਖਿਆ, ”ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ‘ਤੇ ਮੈਨੂੰ ਅਸ਼ੀਰਵਾਦ ਮਿਲਿਆ ਹੈ। ਸਿੱਖਾਂ ਦੇ ਸਿਧਾਂਤ, ਉਨ੍ਹਾਂ ਦੇ ਜਜ਼ਬੇ ਤੇ ਉਨ੍ਹਾਂ ਦੀ ਬਹਾਦਰੀ ਵਿਸ਼ਵ ਭਰ ਵਿੱਚ ਪ੍ਰਸਿੱਧ ਹੈ। ਭਾਰਤੀ ਫ਼ੌਜ ਨੂੰ ਸਿੱਖ ਯੋਧਿਆਂ ‘ਤੇ ਮਾਣ ਹੈ।” ઠਜਨਰਲ ਰਾਵਤ ਨੇ ਹਰਿਮੰਦਰ ਸਾਹਿਬ ਦੇ ਨੇੜੇ ਬਣੇ ਪਾਰਟੀਸ਼ਨ ਮਿਊਜ਼ੀਅਮ ਦਾ ਵੀ ਦੌਰਾ ਕੀਤਾ। ਉਨ੍ਹਾਂ ਕਿਹਾ ਕਿ ਕਿ ਪਾਰਟੀਸ਼ਨ ਮਿਊਜ਼ੀਅਮ ਵੰਡ ਦੇ ਭਿਆਨਕ ਮਾਹੌਲ ਨੂੰ ਯਾਦ ਕਰਾਉਂਦਾ ਹੈ।
Check Also
ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੇ ਸੰਸਦ ਭਵਨ ਦੇ ਬਾਹਰ ਕੀਤਾ ਵਿਰੋਧ ਪ੍ਰਦਰਸ਼ਨ
ਕਿਹਾ : ਸਰਕਾਰ ਕਿਸਾਨਾਂ ਦੀਆਂ ਫਸਲਾਂ ਖਰੀਦਣ ’ਚ ਜਾਣ ਬੁੱਝ ਕੇ ਕਰ ਰਹੀ ਹੈ ਦੇਰੀ …