ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ‘ਚ ਹੋਏ ਵਾਧੇ ਦੀ ਖੁਸ਼ੀ ਵਿਚ ਹੋ ਰਹੀ ਹੈ ਰੈਲੀ
ਚੰਡੀਗੜ੍ਹ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ 11 ਜੁਲਾਈ ਨੂੰ ਮਲੋਟ ਵਿਚ ਤਿੰਨ ਸੂਬਿਆਂ ਦੇ ਕਿਸਾਨਾਂ ਦੀ ਧੰਨਵਾਦੀ ਰੈਲੀ ਨੂੰ ਸੰਬੋਧਨ ਕਰਨ ਲਈ ਆ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੀ ਉਚ ਪੱਧਰੀ ਮੀਟਿੰਗ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਇਹ ਪ੍ਰਗਟਾਵਾ ਕੀਤਾ। ਉਨ੍ਹਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਬੇਮਿਸਾਲ ਵਾਧੇ ਦੀ ਖੁਸ਼ੀ ਵਿਚ ਅਕਾਲੀ ਦਲ ਵਲੋਂ 11 ਜੁਲਾਈ ਨੂੰ ਇਕ ਧੰਨਵਾਦੀ ਰੈਲੀ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਸੁਖਬੀਰ ਬਾਦਲ ਨੇ ਦੱਸਿਆ ਕਿ ਮਲੋਟ ਵਿਖੇ ਕੀਤੀ ਜਾਣ ਵਾਲੀ ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਹਿੱਸਾ ਲੈਣਗੇ।
ਦੂਜੇ ਪਾਸੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ਯੂਨੀਅਨ ਦੇ ਆਗੂਆਂ ਦੀ ਇਸ ਸਬੰਧੀ ਮੀਟਿੰਗ ਵੀ ਹੋਈ। ਯੂਨੀਅਨ ਦੇ ਆਗੂਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੇ ਭਾਅ ਵਿੱਚ ਕੀਤੇ ਵਾਧੇ ਲਈ ਧੰਨਵਾਦ ਰੈਲੀ ਵਿੱਚ ਜਾਣ ਤੋਂ ਪਹਿਲਾਂ ਆਪਣੀ ਜ਼ਮੀਰ ਦੀ ਆਵਾਜ਼ ਸੁਣਨ।
Check Also
ਪੰਜਾਬ ’ਚ ਪੁਰਾਣੀ ਵਾਰਡਬੰਦੀ ਦੇ ਹਿਸਾਬ ਨਾਲ ਹੋਣਗੀਆਂ ਨਿਗਮ ਚੋਣਾਂ
ਸੂਬਾ ਸਰਕਾਰ ਨੇ ਚੋਣ ਕਮਿਸ਼ਨ ਨੂੰ ਲਿਖਿਆ ਪੱਤਰ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਕਿਸੇ ਸਮੇਂ ਵੀ …