ਡੋਪ ਟੈਸਟ ਸਰਕਾਰ ਦਾ ਸਿਰਫ ਸ਼ਗੂਫਾ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਮੀਤ ਪ੍ਰਧਾਨ ਡਾ ਬਲਬੀਰ ਸਿੰਘ ਨੇ ਕਿਹਾ ਹੈ ਕਿ ਰਾਜਨੀਤਕ ਲੋਕ ਜੋ ਡੋਪ ਟੈਸਟ ਕਰਵਾ ਰਹੇ ਹਨ ਉਹ ਮਹਿਜ਼ ਸ਼ਗੂਫਾ ਹੈ। ਇਹ ਸਗੂਫਾ ਨਸ਼ਿਆਂ ਦੀ ਮੁੱਖ ਸਮੱਸਿਆ ਤੋਂ ਲੋਕਾਂ ਦਾ ਧਿਆਨ ਪਾਸੇ ਹਟਾ ਰਿਹਾ ਹੈ । ਉਨ੍ਹਾਂ ਕਿਹਾ ਕਿ ਲੋੜ ਤਾਂ ਇਸ ਗੱਲ ਦੀ ਹੈ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤੀ ਦਿਵਾਈ ਜਾਵੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਬਲਬੀਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਵਿਧਾਇਕ ਇਸ ਕਾਰਨ ਡੋਪ ਟੈਸਟ ਕਰਵਾ ਰਹੇ ਹਨ ਕਿਉਂਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਰਕਾਰੀ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਡੋਪ ਟੈਸਟ ਕਰਵਾਉਣ ਦੇ ਆਦੇਸ਼ ਦਿੱਤੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਭੇਟ ਤਿੰਨ ਦਰਜਨ ਤੋਂ ਵੱਧ ਨੌਜਵਾਨ ਚੜ੍ਹ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲੇ ‘ਤੇ ਸਰਵ ਪਾਰਟੀ ਮੀਟਿੰਗ ਵੀ ਹੋਣੀ ਚਾਹੀਦੀ ਹੈ ਤਾਂ ਕਿ ਸਭ ਰਲ ਮਿਲ ਕੇ ਇਸ ਮਸਲੇ ਦਾ ਸਹੀ ਹੱਲ ਕਰ ਸਕਣ । ਉਨ੍ਹਾਂ ਦੱਸਿਆ ਕਿ ਨਸ਼ਿਆਂ ਦੀ ਸਮੱਸਿਆ ਸਬੰਧੀ ‘ਆਪ’ ਦਾ ਯੂਥ ਵਿੰਗ 12 ਜੁਲਾਈ ਨੂੰ ਐਸਐਸਪੀ ਫਰੀਦਕੋਟ ਦਾ ਘਿਰਾਓ ਕਰੇਗਾ।
Check Also
ਪੰਜਾਬ ਦੇ ਥਰਮਲਾਂ ਨੂੰ ਕੋਲਾ ਸਪਲਾਈ ’ਤੇ ਕੋਈ ਰੋਕ ਨਹੀਂ
ਪਾਵਰਕੌਮ ਦੇ ਸੀਨੀਅਰ ਅਧਿਕਾਰੀ ਨੇ ਅਫਵਾਹਾਂ ਨੂੰ ਕੀਤਾ ਖਾਰਜ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ ਤਾਪ …