ਕੀਮਤਾਂ ਵਧਣ ਕਾਰਨ ਨਸ਼ਾ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਇਆ
ਹੁਸ਼ਿਆਰਪੁਰ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਹੁਸ਼ਿਆਰਪੁਰ ‘ਚ ਪੈਂਦੇ ਪੁਲਿਸ ਭਰਤੀ ਟਰੇਨਿੰਗ ਸੈਂਟਰ ਜਹਾਨ ਖੇਲ੍ਹਾਂ ਵਿਚ ਕਰਵਾਈ ਗਈ ਪਾਸਿੰਗ ਆਊਟ ਪਰੇਡ ਵਿਚ ਸ਼ਿਰਕਤ ਕੀਤੀ। ਪਰੇਡ ਵਲੋਂ ਮੁੱਖ ਮੰਤਰੀ ਨੂੰ ਸਲਾਮੀ ਵੀ ਦਿੱਤੀ ਗਈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਵਿੱਚ ਨਸ਼ਿਆਂ ‘ਤੇ ਪੂਰੀ ਤਰ੍ਹਾਂ ਨਕੇਲ ਕੱਸਣ ਤੋਂ ਬਾਅਦ ਇਸ ਦੀਆਂ ਕੀਮਤਾਂ ਵਧਣ ਕਾਰਨ ਨਸ਼ਾ ਪਹੁੰਚ ਤੋਂ ਬਾਹਰ ਹੋ ਗਿਆ ਹੈ। ਇਸ ਦੀ ਵਜ੍ਹਾ ਨਾਲ ਨੌਜਵਾਨ ਕੋਈ ਹੋਰ ਨਸ਼ਾ ਕਰਕੇ ਮੌਤ ਦੇ ਮੂੰਹ ਵਿਚ ਜਾ ਰਹੇ ਹਨ। ਕੈਪਟਨ ਨੇ ਡੋਪ ਟੈਸਟ ਸਬੰਧੀ ਅਕਾਲੀ ਦਲ-ਭਾਜਪਾ ਦੇ ਨਾਲ-ਨਾਲ ਜਲੰਧਰ ਤੋਂ ਕਾਂਗਰਸ ਵਿਧਾਇਕ ਪਰਗਟ ਸਿੰਘ ਵੱਲੋਂ ਦਿੱਤੇ ਬਿਆਨ ਨੂੰ ਸਹੀ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਕਦੇ ਨਹੀਂ ਕਿਹਾ ਕਿ ਹਰ ਕਿਸੇ ਦਾ ਡੋਪ ਟੈਸਟ ਹੋਵੇ। ਉਨ੍ਹਾਂ ਕਿਹਾ ਕਿ ਸਿਰਫ ਸਰਕਾਰੀ ਅਧਿਕਾਰੀਆਂ ਲਈ ਇਹ ਟੈਸਟ ਲਾਜ਼ਮੀ ਕਰਨ ਲਈ ਕਿਹਾ ਸੀ।
ਇਸੇ ਦੌਰਾਨ ਪਟਿਆਲਾ ਵਿਚ ਇਕ ਸਮਾਗਮ ਦੌਰਾਨ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਜੀਵਨ ਨੂੰ ਮੁੜ ਲੀਹ ‘ਤੇ ਲਿਆਉਣ ਲਈ ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਲਈ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਦਾ ਪ੍ਰਬੰਧ ਕਰੇਗੀ।
Check Also
ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ
ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …