ਖਹਿਰਾ ਨੇ ਕਿਹਾ, ਅਕਾਲੀ ਦਲ ਨੂੰ ਕਿਸਾਨਾਂ ਦੀ ਚਿੰਤਾ ਹੈ ਤਾਂ ਰੈਲੀ ਨੂੰ ਕਰੇ ਰੱਦ
ਜਲੰਧਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਲਕੇ 11 ਜੁਲਾਈ ਨੂੰ ਮਲੋਟ ਵਿਚ ਹੋਣ ਵਾਲੀ ਰੈਲੀ ਨੂੰ ਲੈ ਕੇ ਸਿਆਸਤ ਸ਼ੁਰੂ ਹੋ ਗਈ ਹੈ। ਅਕਾਲੀ ਦਲ ਇਸ ਰੈਲੀ ਨੂੰ ‘ਧੰਨਵਾਦ ਰੈਲੀ’ ਦਾ ਨਾਂ ਦੇ ਰਿਹਾ ਹੈ। ‘ਆਪ’ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਨੇ ਅਕਾਲੀ ਦਲ ਨੂੰ ਸਵਾਲ ਕੀਤਾ ਕਿ ਕੀ ਉਹ ਪੰਜਾਬ ਦੇ ਹਜ਼ਾਰਾਂ ਕਿਸਾਨਾਂ ਦੀਆਂ ਖੁਦਕੁਸ਼ੀਆਂ ਲਈ ਮੋਦੀ ਦਾ ਧੰਨਵਾਦ ਕਰ ਰਿਹਾ ਹੈ।ઠ ਅਕਾਲੀ ਦਲ ਨੂੰ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਚਿੰਤਾ ਹੈ ਤਾਂ ਇਹ ਰੈਲੀ ਰੱਦ ਕਰ ਦੇਣੀ ਚਾਹੀਦੀ ਹੈ। ਖਹਿਰਾ ਨੇ ਕਿਹਾ ਕਿ ਪੰਜਾਬ ਵਿਚ ਪਿਛਲੇ 10 ਸਾਲਾਂ ਵਿਚ ਹਜ਼ਾਰਾਂ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ। ਖਹਿਰਾ ਨੇ ਕਿਹਾ ਕਿ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 200 ਰੁਪਏ ਦਾ ਵਾਧਾ ਕਿਸਾਨਾਂ ਨਾਲ ਮਜ਼ਾਕ ਹੈ। ਚੇਤੇ ਰਹੇ ਕਿ ਪਿਛਲੇ ਦਿਨੀਂ ਕੇਂਦਰ ਸਰਕਾਰ ਨੇ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਵਿਚ ਵਾਧਾ ਕੀਤਾ ਸੀ। ਜਿਸ ਨੂੰ ਲੈ ਕੇ ਅਕਾਲੀ ਦਲ ਨੇ ਭਲਕੇ 11 ਜੁਲਾਈ ਨੂੰ ਧੰਨਵਾਦੀ ਰੈਲੀ ਰੱਖੀ ਹੈ, ਜਿਸ ਦੀ ਪ੍ਰਧਾਨਗੀ ਨਰਿੰਦਰ ਮੋਦੀ ਨੇ ਕਰਨੀ ਹੈ। ਇਸ ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਪਹੁੰਚਣ ਦੀ ਉਮੀਦ ਹੈ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …