ਕਿਹਾ, 25 ਕਰੋੜ ਰੁਪਏ ਦਾ ਸਕੈਂਡਲ ਮੰਤਰੀ ਦੀ ਮਿਲੀਭੁਗਤ ਨਾਲ ਹੋਣ ਲਈ ਹੋਈ ਗੰਢਤੁੱਪ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲਗਾਏ ਹਨ। ਬੈਂਸ ਨੇ ਕਿਹਾ ਕਿ ਹਸਪਤਾਲਾਂ ਲਈ ਜੋ ਦਵਾਈਆਂ ਦੀ ਖਰੀਦ ਕੀਤੀ ਜਾਣੀ ਹੈ, ਉਸ ਵਿੱਚੋਂ 25 ਕਰੋੜ ਰੁਪਏ ਦਾ ਸਕੈੰਡਲ ਮੰਤਰੀ ਦੀ ਕਥਿਤ ਮਿਲੀਭੁਗਤ ਨਾਲ ਕੀਤੇ ਜਾਣ ਦੀ ਗੰਢਤੁੱਪ ਹੋ ਗਈ ਹੈ। ਬੈਂਸ ਨੇ ਦੱਸਿਆ ਕਿ ਇਸ ਵਾਰ ਨੀਤੀ ਇਹ ਬਣਾ ਦਿੱਤੀ ਹੈ ਕਿ ਅੰਤਰਰਾਸ਼ਟਰੀ ਪੱਧਰ ‘ਤੇ 50 ਕਰੋੜ ਦਾ ਕਾਰੋਬਾਰ ਕਰਨ ਵਾਲੀ ਕੰਪਨੀ ਦਵਾਈਆਂ ਸਪਲਾਈ ਕਰਨ ਦੇ ਟੈੰਡਰ ਭਰ ਸਕਦੀ ਹੈ। ਬੈੰਸ ਨੇ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗਲ ਕਰਦਿਆਂ ਕਿਹਾ ਕਿ 4 ਰੁਪਏ ਦੀ ਗੋਲੀ 40 ਰੁਪਏ ਵਿੱਚ ਵੇਚ ਕੇ 25 ਕਰੋੜ ਦਾ ਸਕੈੰਡਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਨਸ਼ਾ ਛੁਡਾਊ ਕੇਂਦਰਾਂ ਲਈ ਵੀ ਮੰਤਰੀ ਦੀ ਚਹੇਤੀ ਕੰਪਨੀ ਤੋਂ ਦਵਾਈਆਂ ਖਰੀਦਣ ਦੇ ਹੁਕਮ ਚਾੜੇ ਗਏ ਹਨ। ਬੈੰਸ ਨੇ ਇਸ ਮਾਮਲੇ ਦੀ ਸੀਬੀਆਈ ਕੋਲੋਂ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਦੂਜੇ ਪਾਸੇ ਬ੍ਰਹਮ ਮਹਿੰਦਰਾ ਨੇ ਕਿਹਾ ਕਿ ਸਿਮਰਜੀਤ ਬੈਂਸ ਮੇਰੇ ‘ਤੇ ਝੂਠੇ ਇਲਜ਼ਾਮ ਲਗਾ ਰਹੇ ਹਨ ਅਤੇ ਜਲਦ ਹੀ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੇਸ ਦਰਜ ਕਰਵਾ ਦਿੱਤਾ ਜਾਵੇਗਾ।
Check Also
ਭਾਖੜਾ ਜਲ ਵਿਵਾਦ ਸਬੰਧੀ ਹਾਈਕੋਰਟ ’ਚ ਅਗਲੀ ਸੁਣਵਾਈ 22 ਮਈ ਨੂੰ
ਕੇਂਦਰ ਤੇ ਹਰਿਆਣਾ ਨੇ ਦਾਖਲ ਕੀਤਾ ਜਵਾਬ ਅਤੇ ਪੰਜਾਬ ਸਰਕਾਰ ਨੇ ਮੰਗਿਆ ਕੁਝ ਸਮਾਂ ਚੰਡੀਗੜ੍ਹ/ਬਿਉੂਰੋ …