ਨਸ਼ਿਆਂ ਦੇ ਮਾਮਲੇ ਸਬੰਧੀ ਪ੍ਰਧਾਨ ਮੰਤਰੀ ਨੂੰ ਵੀ ਮਿਲਣਗੇ ਕੈਪਟਨ ਅਮਰਿੰਦਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬਾ ਸਰਕਾਰ ਵਲੋਂ ਚਲਾਏ ਜਾ ਰਹੇ ਨਸ਼ਾ ਛੁਡਾਊ ਕੇਂਦਰਾਂ ਵਿਚ ਨਸ਼ੇ ਦੇ ਆਦੀ ਗਰੀਬ ਨੌਜਵਾਨਾਂ ਦਾ ਮੁਫ਼ਤ ਇਲਾਜ ਕਰਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪੰਜਾਬ ਪੁਲਿਸ ਨੂੰ ਨਸ਼ਾ ਛੁਡਾਊ ਕੇਂਦਰਾਂ ਵਿਚ ਦਾਖ਼ਲ ਨਾ ਹੋਣ ਅਤੇ ਨਸ਼ੇ ਦੇ ਆਦੀ ਨੌਜਵਾਨਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪਰੇਸ਼ਾਨ ਨਾ ਕਰਨ ਦਾ ਹੁਕਮ ਵੀ ਦਿੱਤਾ ਹੈ। ਕੈਪਟਨ ਨੇ ਕਿਹਾ ਕਿ ਉਹ ਜਲਦੀ ਹੀ ਅੰਤਰਰਾਜੀ ਨਸ਼ੀਲੇ ਪਦਾਰਥਾਂ ਦੇ ਮੁੱਦੇ ਨੂੰ ਪ੍ਰਧਾਨ ਮੰਤਰੀ ਮੋਦੀ ਕੋਲ ਲੈ ਕੇ ਜਾਣਗੇ।

