ਮਜੀਠੀਆ ਦੀ ਸੁਰੱਖਿਆ ‘ਚ ਲੱਗੇ 11 ਗੰਨਮੈਨ ਵੀ ਵਾਪਸ ਬੁਲਾਏ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀ ਕੈਪਟਨ ਅਮਰਿੰਦਰ ਸਰਕਾਰ ਨੇ ਕਈ ਆਗੂਆਂ ਤੇ ਅਫ਼ਸਰਾਂ ਦੀ ਸੁਰੱਖਿਆ ਵਿੱਚ ਕਟੌਤੀ ਕਰ ਦਿੱਤੀ ਹੈ। ਜਿਨ੍ਹਾਂ ਆਗੂਆਂ ਦੀ ਸੁਰੱਖਿਆ ਵਿਚ ਕਟੌਤੀ ਹੋਈ ਹੈ, ਉਨ੍ਹਾਂ ਵਿਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਹੈ, ਜਿਨ੍ਹਾਂ ਕੋਲੋਂ 11 ਗੰਨਮੈਨ ਵਾਪਸ ਲਏ ਗਏ ਹਨ। ਇਸ ਦੇ ਨਾਲ ਹੀ ਗਾਇਕ ਜੈਜ਼ੀ ਬੈਂਸ ਤੇ ਗੁਰਪ੍ਰੀਤ ਘੁੱਗੀ ਦੀ ਸੁਰੱਖਿਆ ਛਤਰੀ ਵੀ ਘਟਾ ਦਿੱਤੀ ਹੈ। ਨਵੇਂ ਹੁਕਮਾਂ ਮੁਤਾਬਕ ਕੁੱਲ 125 ਵਿਅਕਤੀਆਂ ਦੀ ਸੁਰੱਖਿਆ ਵਿੱਚ ਲੱਗੇ ਹੋਏ 200 ਮੁਲਾਜ਼ਮਾਂ ਨੂੰ ਹੁਣ ਹਟਾ ਲਿਆ ਗਿਆ ਹੈ। ਇਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਆਪੋ ਆਪਣੇ ਸਬੰਧਤ ਹੈੱਡਕੁਆਰਟਰਾਂ ਵਿੱਚ ਭੇਜਿਆ ਜਾਵੇਗਾ। ਧਿਆਨ ਰਹੇ ਕਿ ਪਿਛਲੇ ਮਹੀਨੇ ਕੈਬਨਿਟ ਮੀਟਿੰਗ ਵਿੱਚ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲੋਂ ਬਿਕਰਮ ਮਜੀਠੀਆ ਨੂੰ ਮਿਲੀ ਸੁਰੱਖਿਆ ਦਾ ਮੁੱਦਾ ਚੁੱਕਿਆ ਸੀ ਤੇ ਕਿਹਾ ਕਿ ਮਜੀਠੀਆ ਨੂੰ ਇੰਨੀ ਸੁਰੱਖਿਆ ਕਿਉਂ ਦਿੱਤੀ ਗਈ ਹੈ।
Check Also
ਮਹਾਰਾਸ਼ਟਰ ’ਚ ਭਾਜਪਾ ਗੱਠਜੋੜ ਦੀ ਅਤੇ ਝਾਰਖੰਡ ’ਚ ਇੰਡੀਆ ਗੱਠਜੋੜ ਸਰਕਾਰ ਬਣਨਾ ਤੈਅ
ਏਕਨਾਥ ਛਿੰਦੇ ਬੋਲੇ ਤਿੰਨੋਂ ਪਾਰਟੀਆਂ ਦੀ ਸਲਾਹ ਨਾਲ ਬਣੇਗਾ ਅਗਲਾ ਮੁੱਖ ਮੰਤਰੀ ਮੁੰਬਈ/ਬਿਊਰੋ ਨਿਊਜ਼ : …