ਪੰਚਾਇਤ ਵਿਭਾਗ ਨੇ ਪੱਤਰ ਕੀਤਾ ਜਾਰੀ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੀਆਂ ਸਾਰੀਆਂ ਹੀ ਪੰਚਾਇਤਾਂ ਭੰਗ ਕਰ ਦਿੱਤੀਆਂ ਗਈਆਂ ਹਨ। ਜਿਸ ਬਾਰੇ ਪੰਚਾਇਤ ਵਿਭਾਗ ਨੇ ਪੱਤਰ ਵੀ ਜਾਰੀ ਕਰ ਦਿੱਤਾ ਹੈ। ਪੰਚਾਇਤੀ ਚੋਣਾਂ ਕਾਰਨ ਇਹ ਫੈਸਲਾ ਕੀਤਾ ਗਿਆ ਹੈ। ਸਰਕਾਰ ਨੇ ਨਿਰਦੇਸ਼ ਜਾਰੀ ਕਰਕੇ ਸਰਪੰਚਾਂ ਦੀ ਥਾਂ ਪ੍ਰਬੰਧਕ ਨਿਯੁਕਤ ਕਰ ਦਿੱਤੇ ਹਨ। ਪ੍ਰਬੰਧਕਾਂ ਨੂੰ ਕਿਹਾ ਗਿਆ ਹੈ ਕਿ ਪੰਚਾਇਤਾਂ ਦਾ ਰਿਕਾਰਡ ਉਹ ਆਪਣੇ ਕਬਜ਼ੇ ਵਿੱਚ ਕਰਕੇ ਰਿਪੋਰਟ ਕਰਨ।
ਜ਼ਿਕਰਯੋਗ ਹੈ ਪੰਜਾਬ ਵਿਚ ਪੰਚਾਇਤ ਸੰਮਤੀ ਅਤੇ ਪੰਚਾਇਤਾਂ ਦੀਆਂ ਚੋਣਾਂ ਸਤੰਬਰ ਮਹੀਨੇ ਵਿਚ ਹੋਣ ਜਾ ਰਹੀਆਂ ਹਨ। ਇਸ ਸਬੰਧੀ ਪੰਚਾਇਤ ਵਿਭਾਗ ਵਲੋਂ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਅਨੁਸਾਰ ਪੰਚਾਇਤ ਸੰਮਤੀ ਦੀਆਂ ਚੋਣਾਂ 10 ਸਤੰਬਰ ਤੱਕ ਅਤੇ ਪੰਚਾਇਤਾਂ ਦੀਆਂ ਚੋਣਾਂ 30 ਸਤੰਬਰ ਤੱਕ ਕਰਵਾਉਣ ਲਈ ਕਿਹਾ ਗਿਆ ਹੈ।
Check Also
ਕਰਨਲ ਬਾਠ ਮਾਮਲੇ ’ਚ ਸਸਪੈਂਡ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਦੀ ਮੰਗ
ਕਰਨਲ ਬਾਠ ਦਾ ਪਰਿਵਾਰ ਸੁਰੱਖਿਆ ਨੂੰ ਲੈ ਕੇ ਚਿੰਤਤ ਪਟਿਆਲਾ/ਬਿਊਰੋ ਨਿਊਜ਼ ਕਰਨਲ ਪੁਸ਼ਪਿੰਦਰ ਸਿੰਘ ਬਾਠ …