Breaking News
Home / ਪੰਜਾਬ / ਡੋਪ ਟੈਸਟ ‘ਚ ਫੇਲ੍ਹ ਹੋ ਗਏ ਕਰਤਾਰਪੁਰ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ

ਡੋਪ ਟੈਸਟ ‘ਚ ਫੇਲ੍ਹ ਹੋ ਗਏ ਕਰਤਾਰਪੁਰ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਚੌਧਰੀ

ਕਿਹਾ, ਦਿਮਾਗ ਨੂੰ ਅਰਾਮ ਦਿਵਾਉਣ ਲਈ ਸੀ ਦਵਾਈ
ਚੰਡੀਗੜ੍ਹ/ਬਿਊਰੋ ਨਿਊਜ਼
ਨਸ਼ੇ ਦੀ ਸਮੱਸਿਆ ਨਾਲ ਜੂਝ ਰਹੇ ਪੰਜਾਬ ਨੂੰ ਰਾਹਤ ਦਿਵਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਾਰੇ ਸਰਕਾਰੀ ਕਰਮਚਾਰੀਆਂ ਦਾ ਡੋਪ ਟੈਸਟ ਲਾਜ਼ਮੀ ਕੀਤਾ ਹੈ। ਇਸਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਹੀ ਕਰਤਾਰਪੁਰ ਤੋਂ ਵਿਧਾਇਕ ਸੁਰਿੰਦਰ ਚੌਧਰੀ ਡੋਪ ਟੈਸਟ ਵਿਚ ਫੇਲ੍ਹ ਹੋ ਗਏ। ਮੀਡੀਆ ਰਿਪੋਰਟਾਂ ਅਨੁਸਾਰ ਵਿਧਾਇਕ ਸੁਰਿੰਦਰ ਚੌਧਰੀ ਦਾ ਡੋਪ ਟੈਸਟ ਪਾਜ਼ੇਟਿਵ ਪਾਇਆ ਗਿਆ, ਉਨ੍ਹਾਂ ਦੇ ਯੂਰਨ ਸੈਂਪਲ ਵਿਚ ਨਸ਼ੀਲੀ ਦਵਾਈ ਦੇ ਅੰਸ਼ ਮਿਲੇ ਹਨ। ਇਸ ਨਸ਼ੀਲੀ ਦਵਾਈ ਦੀ ਵਰਤੋਂ ਡਿਪਰੈਸ਼ਨ ਅਤੇ ਨੀਦ ਦੀ ਸਮੱਸਿਆ ਨਾਲ ਜੂਝ ਰਹੇ ਵਿਅਕਤੀ ਕਰਦੇ ਹਨ। ਇਸੇ ਦੌਰਾਨ ਵਿਧਾਇਕ ਸੁਰਿੰਦਰ ਚੌਧਰੀ ਦਾ ਕਹਿਣਾ ਹੈ ਕਿ ਉਨ੍ਹਾਂ ਦਿਮਾਗ ਨੂੰ ਅਰਾਮ ਦਿਵਾਉਣ ਵਾਲੀ ਦਵਾਈ ਲਈ ਸੀ ਅਤੇ ਉਨ੍ਹਾਂ ਕੋਲ ਡਾਕਟਰ ਦੀ ਪਰਚੀ ਹੈ। ਪਿਛਲੇ ਦਿਨਾਂ ਤੋਂ ਜਿੰਨੇ ਵੀ ਮੰਤਰੀਆਂ ਜਾਂ ਵਿਧਾਇਕਾਂ ਨੇ ਡੋਪ ਟੈਸਟ ਕਰਵਾਇਆ ਹੈ ਉਨ੍ਹਾਂ ਵਿਚੋਂ ਇਹ ਪਹਿਲਾ ਮੌਕਾ ਹੈ ਜਦ ਕਿਸੇ ਆਗੂ ਦਾ ਡੋਪ ਟੈਸਟ ਪਾਜੇਟਿਵ ਪਾਇਆ ਗਿਆ ਹੋਵੇ।

Check Also

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਵੱਲੋਂ ਝੂੰਦਾਂ ਕਮੇਟੀ ਦੀ ਰਿਪੋਰਟ ਜਨਤਕ

ਸੁਖਬੀਰ ਸਿੰਘ ਬਾਦਲ ਲਈ ਨਵੀਂ ਮੁਸੀਬਤ ਕੀਤੀ ਖੜ੍ਹੀ ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ …